ਅਕਾਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ ’ਚ ਮਾਰੀਆਂ ਮੱਲਾਂ
ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਦਸੰਬਰ 2025 ਵਿੱਚ ਕਰਵਾਈ ਗਈ ਬੀ. ਐੱਸ.
ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਦਸੰਬਰ 2025 ਵਿੱਚ ਕਰਵਾਈ ਗਈ ਬੀ.ਐੱਸ.ਸੀ. ਮੈਡੀਕਲ (ਪਾਰਟ-ਪਹਿਲਾ, ਸਮੈਸਟਰ-ਪਹਿਲਾ) ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਦਸੰਬਰ 2025 ਵਿੱਚ ਕਰਵਾਈ ਗਈ ਬੀ.ਐੱਸ.ਸੀ. ਮੈਡੀਕਲ (ਪਾਰਟ-ਪਹਿਲਾ, ਸਮੈਸਟਰ-ਪਹਿਲਾ) ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਕਾਲਜ ਦੀ ਵਿਦਿਆਰਥਣ ਬ੍ਰਾਹਮਲੀਨ ਕੌਰ ਨੇ 9.07 ਸੀ.ਜੀ.ਪੀ.ਏ . ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਗੁਰਵੀਰ ਕੌਰ ਨੇ 8.97 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁਰਗਗਨ ਕੌਰ, ਖੁਸ਼ਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ 8.90 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਅਮਨਦੀਪ ਕੌਰ ਨੇ 8.77 ਸੀ.ਜੀ.ਪੀ.ਏ. ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਹਾਰਦਿਕ ਵਧਾਈ ਦਿੱਤੀ ਗਈ।