19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਵਲੋਂ ਮੁੱਖ ਮੰਤਰੀ ਨਿਵਾਸ ਬਾਹਰ ਰੋਸ ਪ੍ਰਦਰਸ਼ਨ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਇਸ ਦੀਆਂ 10 ਭਾਰਤੀ ਜਥੇਬੰਦੀਆਂ ਵਲੋਂ ਨਸ਼ਿਆਂ ਖਿਲਾਫ਼ ਲੜਨ ਵਾਲ਼ੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਕਤਲ ਖਿਲਾਫ ਵਿਧਾਇਕਾਂ, ਮੰਤਰੀਆਂ ਦੇ ਘਰਾਂ ਦੇ ਗੇਟਾਂ ’ਤੇ ਲਾਹਨਤ ਪੱਤਰ ਲਗਾਉਣ ਦੀ ਕੜੀ ਅਧੀਨ ਮੁੱਖ ਮੰਤਰੀ ਪੰਜਾਬ ਦੇ ਡ੍ਰੀਮ ਲੈਂਡ ਕਾਲੋਨੀ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-10-2026
ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਇਸ ਦੀਆਂ 10 ਭਾਰਤੀ ਜਥੇਬੰਦੀਆਂ ਵਲੋਂ ਨਸ਼ਿਆਂ ਖਿਲਾਫ਼ ਲੜਨ ਵਾਲ਼ੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਕਤਲ ਖਿਲਾਫ ਵਿਧਾਇਕਾਂ, ਮੰਤਰੀਆਂ ਦੇ ਘਰਾਂ ਦੇ ਗੇਟਾਂ ’ਤੇ ਲਾਹਨਤ ਪੱਤਰ ਲਗਾਉਣ ਦੀ ਕੜੀ ਅਧੀਨ ਮੁੱਖ ਮੰਤਰੀ ਪੰਜਾਬ ਦੇ ਡ੍ਰੀਮ ਲੈਂਡ ਕਾਲੋਨੀ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਵਲੋਂ ਕੀਤੀ ਗਈ। ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲ਼ਾਝਾੜ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਦਵਿੰਦਰ ਸਿੰਘ ਭੱਟੀ ਚੰਦ ਸਿੰਘ ਰਾਮਪੁਰਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਆਪ ਆਪਣੀ ਪਾਰਟੀ ਸਰਕਾਰ ਨਹੀਂ ਬਲਕਿ ਪੁਲਿਸ ਗੁੰਡਾ ਰਾਜ ਚੱਲ ਰਿਹਾ ਹੈ। ਨਸ਼ਿਆਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਨੌਜਵਾਨ ਚਿੱਟੇ ਨਾਲ਼ ਮਰ ਰਹੇ ਹਨ। ਸਟੇਜ ਤੋਂ ਆਗੂਆਂ ਨੇ ਐਲਾਨ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ਼ ਲਈ ਕੀਤੇ ਜਾ ਰਹੇ ਸੰਘਰਸ਼ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਨਾਲ਼ ਖੜ੍ਹੇ ਹਨ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ਾ ਅਤੇ ਮ੍ਰਿਤਕ ਦੀ ਪਤਨੀ ਨੂੰ ਯੋਗਤਾ ਮੁਤਾਬਕ ਨੌਕਰੀ ਦਿੱਤੀ ਜਾਵੇ। ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗੈਂਗਸਟਰਾਂ ਦੇ ਗਠਜੋੜ ਨੂੰ ਖਤਮ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸ਼ਰਾਬ ਦੀ ਵਿੱਕਰੀ ਕਰ ਕੇ ਸਰਕਾਰੀ ਖਜ਼ਾਨਾ ਭਰਨ ਦੀ ਨੀਤੀ ਬੰਦ ਕੀਤੀ ਜਾਵੇ। ਪੀੜਤ ਨੌਜਵਾਨਾਂ ਨੇ ਮੁੜ ਵਸੇਬੇ ਦੀ ਅਸਰਦਾਰ ਨੀਤੀ ਬਣਾਉਣ ਦੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਨੂੰ 10-10 ਲੱਖ ਦਾ ਮੁਆਵਜ਼ਾ ਦਿਓ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ ਤੋਲਾਵਾਲ ਹਰਜੀਤ ਸਿੰਘ ਮਹਿਲਾ ਜਗਤਾਰ ਸਿੰਘ ਲੱਡੀ, ਮੂਨਕ ਦੇ ਪ੍ਰਧਾਨ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਸੰਗਤਪੁਰਾ, ਹਰਬੰਸ ਸਿੰਘ ਲੱਡਾ, ਜਸਵੀਰ ਕੌਰ ਉਗਰਾਹਾਂ, ਮਨਜੀਤ ਸਿੰਘ ਤੋਲਾਵਾਲ, ਮਨਪ੍ਰੀਤ ਕੌਰ ਧੂਰੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਡਾਕਟਰੀ ਪਰਚੀ ਤੋਂ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਵਿਕਰੀ ’ਤੇ ਪਾਬੰਦੀ ਅਗਲੀ ਖ਼ਬਰ ਚੌਕੀ ਇੰਚਾਰਜ ਜੌੜੇਪੁਲ ਅਤੇ ਸਹਾਇਕ ਥਾਣੇਦਾਰ ਮੁਅੱਤਲ
Ad Position 24