19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਦਰਸ਼ਨ

ਦਿੜ੍ਹਬਾ ਮੰਡੀ, 19 ਅਕਤੂਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਝਾਜਲੀ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਐਕਸ਼ਨ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਲਾਹਣਤੀ ਪੱਤਰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਚਿਪਕਾਇਆ।

Ad Position 21
No active advertisement
ਬੋਰਡ ’ਤੇ ਚਿਪਕਿਆ ਰੋਸ ਪੱਤਰ। ਤਸਵੀਰਾਂ-ਜਸਵੀਰ ਸਿੰਘ ਔਜਲਾ 20-10-2026
ਦਿੜ੍ਹਬਾ ਮੰਡੀ, 19 ਅਕਤੂਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਝਾਜਲੀ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਐਕਸ਼ਨ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਲਾਹਣਤੀ ਪੱਤਰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਚਿਪਕਾਇਆ। ਇਸ ਮੌਕੇ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਪਾਲ ਸਿੰਘ ਖਡਿਆਲ,ਅਕਾਲੀ ਦਲ ਦੇ ਸੀਨੀਅਰ ਰਣਧੀਰ ਸਿੰਘ ਸਮੂਰਾ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਰਮਾ ਸਿੰਘ ਜਨਾਲ, ਅੰਮ੍ਰਿਤ ਕੌਰ ਮਲੋਆ, ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਣਕ, ਭੁਪਿੰਦਰ ਸਿੰਘ ਨਿੱਕਾ, ਐੱਸ.ਜੀ.ਪੀ.ਸੀ. ਮੈਂਬਰ ਹਰਦੇਵ ਸਿੰਘ ਰੋਗਲਾ, ਮਾਸਟਰ ਬਲਵਿੰਦਰ ਸਿੰਘ ਕੌਹਰੀਆਂ, ਕਾਂਗਰਸ ਆਗੂ ਕਰਮਜੀਤ ਕੌਰ, ਕਸ਼ਮੀਰ ਸਿੰਘ ਰੋੜੇਵਾਲ, ਭੀਮ ਸਿੰਘ ਕਡਿਆਲ, ਸੁਖਜਿੰਦਰ ਸਿੰਘ ਸਿੱਧਵਾਂ, ਭਗਵਾਨ ਸਿੰਘ ਢੰਡੋਲੀ, ਐੱਸ.ਜੀ.ਪੀ.ਸੀ. ਮੈਂਬਰ ਗੁਰਲਾਲ ਸਿੰਘ, ਸਾਹਿਬ ਸਿੰਘ ਰੱਤਾ ਖੇੜਾ, ਵਿੱਕੀ ਛਾਜਲੀ, ਭੀਮ ਸਿੰਘ ਕੜਿਆਲ, ਸਤਿਗੁਰ ਸਿੰਘ ਘੁਮਾਣ, ਯੂਥ ਕਾਂਗਰਸੀ ਆਗੂ ਦਵਿੰਦਰ ਸਿੰਘ ਸੇਖੋ, ਜਾਫਰ ਖਾਨ, ਨਾਇਬ ਸਿੰਘ ਰੋਗਲਾ, ਗੁਰਵਿੰਦਰ ਸਿੰਘ ਸ਼ਾਦੀਹਰੀ, ਜੋਰਾ ਸਿੰਘ ਬਾਵਾ, ਸਰਪੰਚ ਮਾਲਵਿੰਦਰ ਸਿੰਘ ਕੌਹਰੀਆਂ, ਭੁਪਿੰਦਰ ਸਿੰਘ ਗਾਗਾ ਅਤੇ ਮੋਤੀ ਸਿੰਘ ਸੂਲਰ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਵਿਧਾਇਕ ਪ੍ਰੋ. ਗੱਜਣਮਾਜਰਾ ਦੇ ਘਰ ਰੋਸ ਪੱਤਰ ਦੇਣ ਪੁੱਜੇ ਵੱਖ-ਵੱਖ ਪਾਰਟੀਆਂ ਦੇ ਆਗੂ ਅਗਲੀ ਖ਼ਬਰ ਅਨਾਜ ਮੰਡੀ ਸੰਗਰੂਰ ’ਚ ਜਗ੍ਹਾ ਦੀ ਘਾਟ ਕਾਰਨ ਹਰ ਸੀਜ਼ਨ ’ਚ 50 ਦੇ ਕਰੀਬ ਥਾਵਾਂ ’ਤੇ ਲੱਗਦੀ ਹੈ ਮੰਡੀ ਥਾਂ-ਥਾਂ ਜਿਣਸ ਲ...
Ad Position 24