ਜ਼ਿਲ੍ਹੇ ਦੇ ਅਧਿਆਪਕ ਅੱਜ ਸਮੂਹਿਕ ਛੁੱਟੀ ’ਤੇ ਰਹਿਣਗੇ
ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹੇ ਦੇ ਸਮੂਹ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਜਥੇਬੰਦਕ ਐਕਸਨਾਂ ’ਚ ਭਰਵੀਂ ਸ਼ਮੂਲੀਅਤ ਕਰਨਗੇ। ਸਮੂਹਿਕ ਛੁੱਟੀ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸ ਸਿੱ) ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ ਸਿੱ) ਸੰਗਰੂਰ ਨੂੰ ਨੋਟਿਸ ਦੇਣ ਉਪਰੰਤ ਅਧਿਆਪਕਾਂ ਆਗੂ ਜੋਤਿੰਦਰ ਸਿੰਘ, ਦੇਵੀ ਦਿਆਲ, ਬਰਿੰਦਰਜੀਤ ਸਿੰਘ ਬਜਾਜ, ਸੁਖਵਿੰਦਰ ਗਿਰ, ਦਾਤਾ ਸਿੰਘ ਅਤੇ ਪਰਵਿੰਦਰ ਸਿੰਘ ਉਭਾਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਬਲਾਕ ਟੀਮਾਂ ਵਲੋਂ ਸਕੂਲ-ਸਕੂਲ ਜਾ ਕੇ ਅਧਿਆਪਕਾਂ ਨੂੰ ਛੁੱਟੀ ਸਬੰਧੀ ਅਤੇ ਸਰਕਾਰ ਦੀਆਂ ਮੁਲਾਜ਼ਮ ਅਧਿਆਪਕ ਮਾਰੂ ਨੀਤੀਆਂ ਬਾਰੇ ਦੱਸਿਆ ਗਿਆ।
ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹੇ ਦੇ ਸਮੂਹ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਜਥੇਬੰਦਕ ਐਕਸਨਾਂ ’ਚ ਭਰਵੀਂ ਸ਼ਮੂਲੀਅਤ ਕਰਨਗੇ। ਸਮੂਹਿਕ ਛੁੱਟੀ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸ ਸਿੱ) ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ ਸਿੱ) ਸੰਗਰੂਰ ਨੂੰ ਨੋਟਿਸ ਦੇਣ ਉਪਰੰਤ ਅਧਿਆਪਕਾਂ ਆਗੂ ਜੋਤਿੰਦਰ ਸਿੰਘ, ਦੇਵੀ ਦਿਆਲ, ਬਰਿੰਦਰਜੀਤ ਸਿੰਘ ਬਜਾਜ, ਸੁਖਵਿੰਦਰ ਗਿਰ, ਦਾਤਾ ਸਿੰਘ ਅਤੇ ਪਰਵਿੰਦਰ ਸਿੰਘ ਉਭਾਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਬਲਾਕ ਟੀਮਾਂ ਵਲੋਂ ਸਕੂਲ-ਸਕੂਲ ਜਾ ਕੇ ਅਧਿਆਪਕਾਂ ਨੂੰ ਛੁੱਟੀ ਸਬੰਧੀ ਅਤੇ ਸਰਕਾਰ ਦੀਆਂ ਮੁਲਾਜ਼ਮ ਅਧਿਆਪਕ ਮਾਰੂ ਨੀਤੀਆਂ ਬਾਰੇ ਦੱਸਿਆ ਗਿਆ। ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਇਸੇ ਕਾਰਨ ਜ਼ਿਲ੍ਹੇ ਦੇ ਸਾਰੇ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ। ਆਗੂਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਮੁੱਖ ਮੰਤਰੀ ਦੀ ਕਹਿਣੀ ਤੇ ਕਥਨੀ ਵਿੱਚ ਵੱਡਾ ਫਰਕ ਹੈ। ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਮੁੱਖ ਮੰਤਰੀ ਨੇ ਮੁਲਾਜ਼ਮਾ ਪੈਨਸ਼ਨਰਾਂ ਨਾਲ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਮੀਟਿੰਗ ਕਰਨ ਦੀ ਗੱਲ ਕੀਤੀ ਸੀ, ਪਰ ਸੂਬੇ ਦਾ ਮੁੱਖ ਮੰਤਰੀ ਝੂਠਾ ਨਿਕਲਿਆ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦਾ ਵੱਡਾ ਖਮਿਆਜਾ ਸਰਕਾਰ ਨੂੰ 2027 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਜਗਦੀਸ ਸਿੰਘ ਗਗੜਪੁਰ, ਬੱਗਾ ਸਿੰਘ, ਪ੍ਰੇਮ ਨਿਵਾਣਾ, ਜਗਦੀਪ ਸਿੰਘ, ਅਵਤਾਰ ਸਿੰਘ ਪਿਸ਼ੌਰ ਅਤੇ ਸੰਜੀਵ ਕੁਮਾਰ ਮੌਜੂਦ ਸਨ।