21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਜਨ ਸੰਧਿਆ ਅੱਜ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਵਿੱਚ ਆਪਣੀ ਭੂਮਿਕਾ ਨਿਭਾਉਣ ਵਾਲੀ ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸੰਮਤੀ ਸੁਨਾਮ ਵਲੋਂ ਸੰਗਤਾਂ ਨੂੰ ਭਗਤੀ ਰਸ ਨਾਲ ਜੋੜਨ ਦੇ ਉਦੇਸ਼ ਨਾਲ 21 ਅਕਤੂਬਰ ਨੂੰ ਵਿਸ਼ਾਲ ਭਜਨ ਸੰਧਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਸਥਾ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਦੀਆਂ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਵਿੱਚ ਆਪਣੀ ਭੂਮਿਕਾ ਨਿਭਾਉਣ ਵਾਲੀ ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸੰਮਤੀ ਸੁਨਾਮ ਵਲੋਂ ਸੰਗਤਾਂ ਨੂੰ ਭਗਤੀ ਰਸ ਨਾਲ ਜੋੜਨ ਦੇ ਉਦੇਸ਼ ਨਾਲ 21 ਅਕਤੂਬਰ ਨੂੰ ਵਿਸ਼ਾਲ ਭਜਨ ਸੰਧਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਸਥਾ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਦੀਆਂ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਇਹ ਭਜਨ ਸੰਧਿਆ ਸ਼ਿਵ ਨਿਕੇਤਨ ਧਰਮਸ਼ਾਲਾ, ਸੁਨਾਮ ਵਿਖੇ ਸ਼ਾਮ 8 ਵਜੇ ਕਰਵਾਈ ਜਾਵੇਗੀ। ਸਮਾਗਮ ਦੌਰਾਨ ਭਗਵਾਨ ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਦੇ ਭਜਨਾਂ ਰਾਹੀਂ ਭਗਤੀਮਈ ਮਾਹੌਲ ਸਿਰਜਣ ਅਤੇ ਸੰਗਤਾਂ ਨੂੰ ਪ੍ਰਭੂ ਭਗਤੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਅਜਿਹੇ ਧਾਰਮਿਕ ਸਮਾਗਮ ਜਿੱਥੇ ਮਨ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਦੇ ਹਨ, ਉੱਥੇ ਹੀ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਧਾਰਮਿਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੰਸਥਾ ਦੇ ਪ੍ਰਧਾਨ ਕਰਨ ਗੋਇਲ,ਅਮਿਤ ਕੌਂਸਲ,ਦਵਿੰਦਰ ਪਾਲ ਸਿੰਘ ਰਿੰਪੀ ਅਤੇ ਰਾਜਨ ਸਿੰਗਲਾ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੁਨਾਮ ਦੇ ਐੱਸ.ਡੀ.ਐੱਮ. ਗਗਨਦੀਪ ਸਿੰਘ, ਨਾਇਬ ਤਹਿਸੀਲਦਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸਮਾਗਮ ’ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਡਿੱਪੂ ਹੋਲਡਰਾਂ ਦੀ ਸੂਬਾ ਪੱਧਰੀ ਮੀਟਿੰਗ 27 ਨੂੰ ਅਗਲੀ ਖ਼ਬਰ ਜ਼ਿਲ੍ਹੇ ਦੇ ਅਧਿਆਪਕ ਅੱਜ ਸਮੂਹਿਕ ਛੁੱਟੀ ’ਤੇ ਰਹਿਣਗੇ
Ad Position 24