ਡਿੱਪੂ ਹੋਲਡਰਾਂ ਦੀ ਸੂਬਾ ਪੱਧਰੀ ਮੀਟਿੰਗ 27 ਨੂੰ
ਲੌਂਗੋਵਾਲ, 20 ਅਕਤੂਬਰ (ਵਿਨੋਦ, ਖੰਨਾ) - ਆਪਣੀਆਂ ਮੰਗਾਂ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਲਈ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਰਜਿ: 118 ਪੰਜਾਬ ਵਲੋਂ 27 ਅਕਤੂਬਰ ਨੂੰ ਪਿੰਡ ਕਾਂਝਲਾ ਸਥਿਤ ਤਪ ਅਸਥਾਨ ਜੱਗਾ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਫੈਡਰੇਸ਼ਨ ਦੇ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਸਮੇਤ ਬਲਾਕ ਪ੍ਰਧਾਨਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਲੌਂਗੋਵਾਲ, 20 ਅਕਤੂਬਰ (ਵਿਨੋਦ, ਖੰਨਾ) - ਆਪਣੀਆਂ ਮੰਗਾਂ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਲਈ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਰਜਿ: 118 ਪੰਜਾਬ ਵਲੋਂ 27 ਅਕਤੂਬਰ ਨੂੰ ਪਿੰਡ ਕਾਂਝਲਾ ਸਥਿਤ ਤਪ ਅਸਥਾਨ ਜੱਗਾ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਫੈਡਰੇਸ਼ਨ ਦੇ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਸਮੇਤ ਬਲਾਕ ਪ੍ਰਧਾਨਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿੱਪੂ ਹੋਲਡਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕਈ ਅਹਿਮ ਫੈਸਲੇ ਲਏ ਜਾਣਗੇ। ਡਿੱਪੂ ਹੋਲਡਰ ਫੈਡਰੇਸ਼ਨ ਰਜਿ: 118 ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਨਾਂਹ ਪੱਖੀ ਰਵੱਈਏ ਨੂੰ ਲੈ ਕੇ ਜਥੇਬੰਦੀ ਵਿੱਚ ਰੋਸ ਪਾਇਆ ਜਾ ਰਿਹਾ ਹੈ ਜਦਕਿ ਡਿੱਪੂ ਹੋਲਡਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਸਰਕਾਰ ਵਲੋਂ ਮੰਗਾਂ ਦਾ ਢੁਕਵਾਂ ਹੱਲ ਨਾ ਕੀਤੇ ਜਾਣ ਕਾਰਨ ਜਥੇਬੰਦੀ ਨੂੰ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।