21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਿੰਗਜ਼ਵਿਊ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰ ’ਤੇ ਸੋਨ ਤਗਮਾ ਜਿੱਤਿਆ

ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਟਿਆਲਾ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਰਕਲ ਕਬੱਡੀ ਮੁਕਾਬਲਿਆਂ ’ਚ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੂੰ 24-17 ਦੇ ਫ਼ਰਕ ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਜੇਤੂ ਟੀਮ ’ਚ ਕਿੰਗਜ਼ਵਿਊ ਇੰਟਰਨੈਸ਼ਨਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹਰਮੀਤ ਕੌਰ ਅਤੇ ਮਨਜੋਤ ਕੌਰ ਨੇ ਕੋਚ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ।

Ad Position 21
No active advertisement
ਅਜੀਤ ਡੈਸਕ 22-10-2026
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਟਿਆਲਾ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਰਕਲ ਕਬੱਡੀ ਮੁਕਾਬਲਿਆਂ ’ਚ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੂੰ 24-17 ਦੇ ਫ਼ਰਕ ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਜੇਤੂ ਟੀਮ ’ਚ ਕਿੰਗਜ਼ਵਿਊ ਇੰਟਰਨੈਸ਼ਨਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹਰਮੀਤ ਕੌਰ ਅਤੇ ਮਨਜੋਤ ਕੌਰ ਨੇ ਕੋਚ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਸਕੂਲ ਵਾਪਸ ਪਹੁੰਚਣ ’ਤੇ ਇਨ੍ਹਾਂ ਹੋਣਹਾਰ ਖਿਡਾਰਨਾਂ ਦਾ ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭਗਵੰਤ ਸਿੰਘ ਸੰਧੂ, ਐਮ.ਡੀ. ਮੈਡਮ ਹਰਦੀਪ ਕੌਰ, ਪ੍ਰਿੰਸੀਪਲ ਮੈਡਮ ਰੀਤੂ ਰਾਣਾ ਅਤੇ ਪ੍ਰਧਾਨ ਹਰਸ਼ਪ੍ਰੀਤ ਸਿੰਘ ਸੰਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕੋਚ ਗੁਰਪ੍ਰੀਤ ਸਿੰਘ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਵਿੰਕਰੇਸ਼ ਰਾਣਾ, ਕੋਆਰਡੀਨੇਟਰ ਮੈਡਮ ਸਾਰਿਕਾ ਗਰਗ, ਮੈਡਮ ਪਲਵਿੰਦਰ ਕੌਰ, ਮੈਡਮ ਨਰਿੰਦਰ ਕੌਰ ਅਤੇ ਗੋਵਿੰਦਰ ਸਿੰਘ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਾਗਾ ਵਿਖੇ ਕੈਂਪ ਦੌਰਾਨ 60 ਯੂਨਿਟ ਖੂਨ ਇਕੱਤਰ ਅਗਲੀ ਖ਼ਬਰ ਸਾਲਾਸਰ ਧਾਮ ਲਈ ਰਾਸ਼ਨ ਭੇਜਿਆ
Ad Position 24