22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਗਾਗਾ ਵਿਖੇ ਕੈਂਪ ਦੌਰਾਨ 60 ਯੂਨਿਟ ਖੂਨ ਇਕੱਤਰ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ) - ਦੁਸਹਿਰੇ ਦੇ ਤਿਉਹਾਰ ਮੌਕੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਪਿੰਡ ਗਾਗਾ ਵਿਖੇ ਗੁਰੂ ਤੇਗ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਦੂਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਪਿਸਥਲ ਬਲੱਡ ਸੈਂਟਰ, ਪਟਿਆਲਾ ਦੀ ਟੀਮ ਵਲੋਂ 60 ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 22-10-2026
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ) - ਦੁਸਹਿਰੇ ਦੇ ਤਿਉਹਾਰ ਮੌਕੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਪਿੰਡ ਗਾਗਾ ਵਿਖੇ ਗੁਰੂ ਤੇਗ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਦੂਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਪਿਸਥਲ ਬਲੱਡ ਸੈਂਟਰ, ਪਟਿਆਲਾ ਦੀ ਟੀਮ ਵਲੋਂ 60 ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਗਿਆ । ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਲਈ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇਕ ਮਹਾਨ ਸੇਵਾ ਹੈ, ਜਿਸ ਨਾਲ ਲੋੜ ਪੈਣ ‘ਤੇ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਕਲੱਬ ਵਲੋਂ ਭਵਿੱਖ ’ਚ ਵੀ ਸਮਾਜ ਸੇਵਾ ਦੇ ਕਾਰਜ ਜਾਰੀ ਰੱਖੇ ਜਾਣਗੇ। ਖੂਨਦਾਨੀਆਂ ਨੂੰ ਯਾਦਕਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰ ਭੁਪਿੰਦਰ ਸਿੰਘ, ਜਗਸੀਰ ਸਿੰਘ, ਮਨਪ੍ਰੀਤ ਸਿੰਘ, ਬਲਦੀਪ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਹੋਰ ਸੇਵਾਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਭਾਸ਼ਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕਿੰਗਜ਼ਵਿਊ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰ ’ਤੇ ਸੋਨ ਤਗਮਾ ਜਿੱਤਿਆ
Ad Position 24