ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਭਾਸ਼ਨ ਮੁਕਾਬਲਾ ਕਰਵਾਇਆ
ਤਪਾ ਮੰਡੀ, 21 ਅਕਤੂਬਰ (ਵਿਜੇ ਸ਼ਰਮਾ)-ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਬੋਲਣ ਦੀ ਕਲਾ ਨੂੰ ਨਿਖਾਰਨ ਲਈ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਦੂਜੀ ਕਲਾਸ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ।
ਤਪਾ ਮੰਡੀ, 21 ਅਕਤੂਬਰ (ਵਿਜੇ ਸ਼ਰਮਾ)-ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਬੋਲਣ ਦੀ ਕਲਾ ਨੂੰ ਨਿਖਾਰਨ ਲਈ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਦੂਜੀ ਕਲਾਸ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਮੁਕਾਬਲੇ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ’ਚ ਆਤਮ-ਵਿਸ਼ਵਾਸ, ਭਾਸ਼ਣ ਕਲਾ, ਵਿਚਾਰ ਪ੍ਰਗਟ ਕਰਨ ਦੀ ਯੋਗਤਾ ਅਤੇ ਮੰਚ ’ਤੇ ਬੋਲਣ ਦੇ ਹੁਨਰ ਨੂੰ ਵਿਕਸਿਤ ਕਰਦੇ ਹਨ। ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿੰਦੀਆਂ ਹਨ।