ਧੂਰੀ–ਸ਼ੇਰਪੁਰ ਰੋਡ ’ਤੇ ਸਥਿਤ ਫੈਕਟਰੀ ਖ਼ਿਲਾਫ਼ ਆਵਾਮ ਦਾ ਗੁੱਸਾ ਭਖਿਆ
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਧੂਰੀ–ਸ਼ੇਰਪੁਰ ਮੁੱਖ ਮਾਰਗ ‘ਤੇ ਸਥਿਤ ਈਥਾਨੌਲ ਫੈਕਟਰੀ ਦੁਆਰਾ ਫੈਲਾਏ ਜਾ ਰਹੇ ਕਥਿਤ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਅਤੇ ਬਦਬੂ ਦੇ ਖ਼ਿਲਾਫ਼ ਅਤੇ ਫੈਕਟਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਦੇ ਤਹਿਤ ਅੱਜ ਧਰਨੇ ਵਾਲੀ ਜਗ੍ਹਾ ‘ਤੇ ਇਲਾਕੇ ਦੇ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਸੋਸ਼ਲ ਐਕਟਿਵਿਸਟ ਅਮਿਤੋਜ ਮਾਨ, ਖੁਸ਼ਵਿੰਦਰ ਸਿੰਘ ਕਾਕਾ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ, ਬੀ.
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਧੂਰੀ–ਸ਼ੇਰਪੁਰ ਮੁੱਖ ਮਾਰਗ ‘ਤੇ ਸਥਿਤ ਈਥਾਨੌਲ ਫੈਕਟਰੀ ਦੁਆਰਾ ਫੈਲਾਏ ਜਾ ਰਹੇ ਕਥਿਤ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਅਤੇ ਬਦਬੂ ਦੇ ਖ਼ਿਲਾਫ਼ ਅਤੇ ਫੈਕਟਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਦੇ ਤਹਿਤ ਅੱਜ ਧਰਨੇ ਵਾਲੀ ਜਗ੍ਹਾ ‘ਤੇ ਇਲਾਕੇ ਦੇ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਸੋਸ਼ਲ ਐਕਟਿਵਿਸਟ ਅਮਿਤੋਜ ਮਾਨ, ਖੁਸ਼ਵਿੰਦਰ ਸਿੰਘ ਕਾਕਾ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ, ਬੀ.ਕੇ.ਯੂ. (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਢਢੋਗਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਬੰਸ ਸਿੰਘ ਲੱਡਾ ਨੇ ਕਿਹਾ ਕਿ ਇਸ ਫੈਕਟਰੀ ਕਾਰਨ ਸਥਾਨਕ ਵਾਤਾਵਰਨ ਅਤੇ ਆਲੇ-ਦੁਆਲੇ ਦੇ ਪਿੰਡਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਅਤੇ ਸਰਕਾਰ ਇਸ ਪ੍ਰਦੂਸ਼ਣ ਫੈਲਾ ਰਹੀ ਫੈਕਟਰੀ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ ਜਾਰੀ ਨਹੀਂ ਕਰਦੇ, ਉਦੋਂ ਤੱਕ ਇਹ ਆਵਾਜਾਈ ਠੱਪ ਰੱਖੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।