22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖਰੀਦ ਕੇਂਦਰ ਸ਼ੇਰਪੁਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਸ਼ੇਰਪੁਰ, 21 ਅਕਤੂਬਰ (ਮੇਘ ਰਾਜ ਜੋਸ਼ੀ)-ਖਰੀਦ ਕੇਂਦਰ ਸ਼ੇਰਪੁਰ ਵਿਖੇ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜ ਵਲੋਂ ਝੋਨੇ ਦੀ ਬੋਲੀ ਕਰਵਾ ਕੇ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 22-10-2026
ਸ਼ੇਰਪੁਰ, 21 ਅਕਤੂਬਰ (ਮੇਘ ਰਾਜ ਜੋਸ਼ੀ)-ਖਰੀਦ ਕੇਂਦਰ ਸ਼ੇਰਪੁਰ ਵਿਖੇ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜ ਵਲੋਂ ਝੋਨੇ ਦੀ ਬੋਲੀ ਕਰਵਾ ਕੇ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਮੌਕੇ ਮਾਰਕੀਟ ਕਮੇਟੀ ਸ਼ੇਰਪੁਰ ਦੇ ਸਕੱਤਰ ਡੀਨਪਾਲ ਸਿੰਘ, ਪਨਗਰੇਨ ਦੇ ਇੰਸਪੈਕਟਰ ਅਜੇ ਕੁਮਾਰ, ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਜਗਦੇਵ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਲੇਖਾਕਾਰ ਪਿਰਤਪਾਲ ਸਿੰਘ, ਮੰਡੀ ਸੁਪਰਵਾਈਜ਼ਰ ਅਸਰਫ ਖਾਂ, ਮੰਡੀ ਸੁਪਰਵਾਈਜ਼ਰ ਵਿਨੋਦ ਪੁਰੀ, ਆੜ੍ਹਤੀਆ ਨਛੱਤਰ ਸਿੰਘ ਖੇੜੀ, ਆੜਤੀਆ ਬਬਲੂ ਰਿਸ਼ੀ ਭਗਵਾਨਪੁਰਾ, ਆੜਤੀਆ ਸੰਜੀਵ ਕੁਮਾਰ ਸੰਜੂ ਸ਼ੇਰਪੁਰ ਵਾਲੇ, ਬਲਾਕ ਸੰਮਤੀ ਮੈਂਬਰ ਬਿੱਲੂ ਬੜੀ, ਬਲਾਕ ਪ੍ਰਧਾਨ ਸੁਖਬੀਰ ਸਿੰਘ ਚੀਮਾ, ਬਹਾਦਰ ਸਿੰਘ ਫ਼ੌਜੀ, ਸੁਖਮਿੰਦਰ ਸਿੰਘ ਧਾਲੀਵਾਲ, ਜਗਦੇਵ ਸਿੰਘ, ਚੇਅਰਮੈਨ ਚੇਤਨ ਰਿਸ਼ੀ ਭਗਵਾਨਪੁਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ... ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ਹਲਕਾ ਮਹਿਲ ਕਲਾਂ ਦਾ ਵਿਕਾਸ ਨਹੀਂ ਵਿਨਾਸ਼ ਕੀਤਾ-ਕਮਲਜੀਤ ਚੱਕ
Ad Position 24