ਪੰਚਾਇਤ ਨੇ ਸਰਕਾਰੀ ਸਕੂਲ ਨੂੰ ਦਿੱਤਾ 80 ਲੀਟਰ ਦਾ ਵਾਟਰ ਕੂਲਰ ਤੇ ਫ਼ਿਲਟਰ
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਿੰਡ ਦੇ ਵਿਕਾਸ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਪਿੰਡ ਜਹਾਂਗੀਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਕਹੇਰੂ ਵਿਖੇ 80 ਲੀਟਰ ਦੀ ਸਮਰੱਥਾ ਵਾਲਾ ਵਾਟਰ ਕੂਲਰ ਅਤੇ ਪਾਣੀ ਦਾ ਫ਼ਿਲਟਰ ਲਗਵਾਇਆ ਗਿਆ। ਇਸ ਉਪਰਾਲੇ ਨਾਲ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੀਣ ਵਾਲਾ ਸਾਫ਼ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਿੰਡ ਦੇ ਵਿਕਾਸ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਪਿੰਡ ਜਹਾਂਗੀਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਕਹੇਰੂ ਵਿਖੇ 80 ਲੀਟਰ ਦੀ ਸਮਰੱਥਾ ਵਾਲਾ ਵਾਟਰ ਕੂਲਰ ਅਤੇ ਪਾਣੀ ਦਾ ਫ਼ਿਲਟਰ ਲਗਵਾਇਆ ਗਿਆ। ਇਸ ਉਪਰਾਲੇ ਨਾਲ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੀਣ ਵਾਲਾ ਸਾਫ਼ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਸਕੂਲ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤਾ ਗਿਆ ਇਹ ਉਪਰਾਲਾ ਸਮਾਜਿਕ ਜ਼ਿੰਮੇਵਾਰੀ ਅਤੇ ਸਿੱਖਿਆ ਪ੍ਰਤੀ ਸਹਿਯੋਗ ਦੀ ਮਿਸਾਲ ਹੈ। ਪਿੰਡ ਜਹਾਂਗੀਰ ਦੇ ਸਰਪੰਚ ਮਨਪ੍ਰੀਤ ਸ਼ਰਮਾ ਰਿੰਕੀ ਦੀ ਅਗਵਾਈ ਹੇਠ ਕੀਤੇ ਗਏ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।