21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿੱਤ ਮੰਤਰੀ ਦੇ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ

ਦਿੜ੍ਹਬਾ ਮੰਡੀ, 21 ਅਕਤੂਬਰ (ਜਸਵੀਰ ਸਿੰਘ ਔਜਲਾ)- ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਵਲੋਂ ਸਪਾਟ ਬਿਲਿੰਗ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ, ਦਿੜ੍ਹਬਾ ਵਿਖੇ ਅੱਜ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਮੀਟਰ ਰੀਡਰ ਲੰਮੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ, ਪਰ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ।

Ad Position 21
No active advertisement
ਅਜੀਤ ਡੈਸਕ 22-10-2026
ਦਿੜ੍ਹਬਾ ਮੰਡੀ, 21 ਅਕਤੂਬਰ (ਜਸਵੀਰ ਸਿੰਘ ਔਜਲਾ)- ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਵਲੋਂ ਸਪਾਟ ਬਿਲਿੰਗ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ, ਦਿੜ੍ਹਬਾ ਵਿਖੇ ਅੱਜ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਮੀਟਰ ਰੀਡਰ ਲੰਮੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ, ਪਰ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਗੁਰਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪਾਵਰਕਾਮ ਮੈਨੇਜਮੈਂਟ ਨੂੰ ਦਸ ਦਿਨਾਂ ਦੇ ਅੰਦਰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਕਰਕੇ ਮੀਟਰ ਰੀਡਰਾਂ ਦੇ ਮਸਲੇ ਦਾ ਹੱਲ ਕਰਨ ਲਈ ਕਿਹਾ ਗਿਆ ਸੀ । ਇਸ ਦੇ ਬਾਵਜੂਦ ਨਾ ਤਾਂ ਅਜੇ ਤੱਕ ਕੋਈ ਲਿਖਤੀ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਮਸਲੇ ਦੇ ਹੱਲ ਲਈ ਕੋਈ ਨਿਸ਼ਚਿਤ ਸਮਾਂ-ਸੀਮਾ ਤੈਅ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਦਫਤਰ ਸ਼ੇਰਪੁਰ ਅੱਗੇ ਧਰਨਾ ਅੱਜ ਅਗਲੀ ਖ਼ਬਰ ਅਲੀਸ਼ੇਰ ਸੜਕ ਹਾਦਸੇ ਨੂੰ ਲੈ ਕੇ ਚੌਥੇ ਦਿਨ ਵੀ ਧਰਨਾ ਜਾਰੀ
Ad Position 24