ਦੂਨ ਇੰਟਰਨੈਸ਼ਨਲ ਸਕੂਲ ’ਚ ਮਨਾਇਆ ਦੁਸਹਿਰਾ
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਦੂਨ ਇੰਟਰਨੈਸ਼ਨਲ ਸੰਗਰੂਰ ਵਿਖੇ ‘ਦੁਸਹਿਰਾ’ ਮਨਾਇਆ ਗਿਆ। ਵਿਦਿਆਰਥੀਆਂ ਨੇ ਦੁਸਹਿਰੇ ਦੀ ਮਹੱਤਤਾ ਅਧਾਰਿਤ ਕਵਿਤਾਵਾਂ, ਵਿਚਾਰ, ਭਾਸ਼ਣ, ਪੇਸ਼ ਕੀਤੇ।
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਦੂਨ ਇੰਟਰਨੈਸ਼ਨਲ ਸੰਗਰੂਰ ਵਿਖੇ ‘ਦੁਸਹਿਰਾ’ ਮਨਾਇਆ ਗਿਆ। ਵਿਦਿਆਰਥੀਆਂ ਨੇ ਦੁਸਹਿਰੇ ਦੀ ਮਹੱਤਤਾ ਅਧਾਰਿਤ ਕਵਿਤਾਵਾਂ, ਵਿਚਾਰ, ਭਾਸ਼ਣ, ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਭਗਵਾਨ ਰਾਮ ਦੇ ਜੀਵਨ ਅਤੇ ਰਾਵਣ ’ਤੇ ਉਨ੍ਹਾਂ ਦੀ ਜਿੱਤ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਸ੍ਰੀ ਰਾਮ, ਮਾਤਾ ਸੀਤਾ ਅਤੇ ਰਾਵਣ ਦੀ ਸੁੰਦਰ ਪੋਸ਼ਾਕ ਵਿੱਚ ਨਜ਼ਰ ਆਏ। ਰੰਗ-ਬਿਰੰਗੇ ਪਹਿਰਾਵੇ ਵਿੱਚ ਸਜੇ ਇਨ੍ਹਾਂ ਬੱਚਿਆਂ ਦੀ ਅਦਾਕਾਰੀ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਚੇਅਰਮੈਨ ਅਜੀਤਇੰਦਰ ਸਿੰਘ ਮਾਨਸ਼ਾਹੀਆ, ਮੇਨੈਜਿੰਗ ਡਾਇਰੈਕਟਰ ਹਰਨੀਤ ਕੌਰ ਮਾਨਸ਼ਾਹੀਆ, ਡਾਇਰੈਕਟਰ ਅਨੁਰੂਪ ਜੌਹਲ ਅਤੇ ਪ੍ਰਿੰਸੀਪਲ ਅੰਜਲੀ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰਾ ਨੂੰ ਸਿਰਫ਼ ਰਾਵਣ ਦੇ ਪੁਤਲੇ ਨੂੰ ਸਾੜਨ ਦਾ ਸੁਨੇਹਾ ਨਹੀਂ ਦਿੰਦਾ, ਸਗੋਂ ਇਹ ਸਾਡੇ ਅੰਦਰ ਦੀਆਂ ਬੁਰਾਈਆਂ ਨੂੰ ਖਤਮ ਕਰਨ ਦੀ ਪ੍ਰੇਰਨਾ ਦਿੰਦਾ ਹੈ।