ਨਤੀਜਾ ਸੌ ਫੀਸਦੀ ਰਿਹਾ
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਐਜੂਕੇਸ਼ਨ ਮਹਿਲਾ ਚੌਕ ਦਾ ਬੀ. ਐੱਡ.
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਐਜੂਕੇਸ਼ਨ ਮਹਿਲਾ ਚੌਕ ਦਾ ਬੀ.ਐੱਡ. ਸੈਸ਼ਨ 2025-27 ਸਾਲ ਪਹਿਲਾ, ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ’ਚੋਂ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਪੁਜੀਸ਼ਨਾਂ ਹਾਸਿਲ ਕੀਤੀਆਂ। ਇਸ ਪ੍ਰੀਖਿਆ ’ਚੋਂ ਵਿਦਿਆਰਥਣ ਹਰਸ਼ਦੀਪ ਕੌਰ ਸਪੁੱਤਰੀ ਜਸਪਾਲ ਸਿੰਘ ਨੇ 88% ਅੰਕਾਂ ਨਾਲ ਪਹਿਲਾ, ਸ਼ਿੰਪੀ ਕਾਲੜਾ ਸਪੁੱਤਰੀ ਸੋਮ ਨਾਥ ਕਾਲੜਾ ਨੇ 86% ਅੰਕ ਲੈ ਕੇ ਦੂਜਾ ਅਤੇ ਲਵਲੀਨ ਸਪੁੱਤਰੀ ਜਗਸੀਰ ਰਾਮ ਨੇ 85% ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਹੌਸਲਾਂ ਅਫਜਾਈ ਕੀਤੀ ।