ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ
ਚੀਮਾ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਕੇ. ਸੀ.
ਚੀਮਾ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਕੇ. ਸੀ. ਟੀ. ਕਾਲਜ ਫਤਿਹਗੜ੍ਹ ਵਿਖੇ ਸਵ. ਰੁਲਦੂ ਰਾਮ ਨੰਬਰਦਾਰ ਦੀ ਮਿੱਠੀ ਅਤੇ ਨਿੱਘੀ ਯਾਦ ਨੂੰ ਸਮਰਪਿਤ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਅੱਜ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਸੁਨਾਮ ਦੇ ਇਕ ਨਿੱਜੀ ਹਸਪਤਾਲ ਦੇ ਮਾਹਿਰ ਡਾ. ਅੱਖ, ਨੱਕ, ਕੰਨ ਅਤੇ ਗਲ਼ੇ ਦੀਆਂ ਬਿਮਾਰੀਆਂ ਦੀ ਜਾਂਚ ਕਰਨਗੇ ਅਤੇ ਬਲੱਡ ਬੈਂਕ ਸੰਗਰੂਰ ਦੀ ਟੀਮ ਖੂਨਦਾਨ ਕੈਂਪ ‘ਚ ਪੁਜੇਗੀ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ ਅਤੇ ਸਾਡੇ ਵਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਵਿਅਕਤੀ ਲਈ ਜੀਵਨ ਦਾਨ ਸਾਬਤ ਹੋ ਸਕਦਾ ਹੈ। ਇਸ ਮੌਕੇ ਕਾਲਜ ਸਕੱਤਰ ਰਾਮ ਗੋਪਾਲ ਗਰਗ, ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ, ਸਹਿ ਸਰਪ੍ਰਸਤ ਸਤਵੰਤ ਸਿੰਘ ਖੰਡੇਬਾਦ, ਕਾਲਜ ਪ੍ਰਿੰਸੀਪਲ ਮਨੋਜ ਗੋਇਲ, ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।