23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਅਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਰਨਾਲਾ ਵਲੋਂ ਚੇਅਰਮੈਨ ਡਾ: ਐਸ. ਪੀ.

Ad Position 21
No active advertisement
ਅਜੀਤ ਡੈਸਕ 23-10-2026
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਰਨਾਲਾ ਵਲੋਂ ਚੇਅਰਮੈਨ ਡਾ: ਐਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ 75 ਦੇ ਕਰੀਬ ਲੋੜਵੰਦਾਂ ਅਤੇ ਅਪਾਹਜਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ । ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟਰੱਸਟ ਹਮੇਸ਼ਾ ਹੀ ਲੋੜਵੰਦ ਗ਼ਰੀਬਾਂ ਦੀ ਬਾਂਹ ਫੜਦਾ ਹੈ ਅਤੇ ਬਹੁਤ ਜਲਦੀ ਹੀ ਇਕ ਸਿਲਾਈ ਸੈਂਟਰ ਗ਼ਰੀਬ ਲੜਕੀਆਂ ਨੂੰ ਕੱਪੜੇ ਸਿਉਣ ਦੀ ਟਰੇਨਿੰਗ ਦੇਣ ਲਈ ਖੋਲ੍ਹਿਆ ਜਾ ਰਿਹਾ ਹੈ । ਦੋ ਸਕੂਲਾਂ ’ਚ ਹੈਵੀ ਡਿਊਟੀ ਆਰ.ਓ. ਸਿਸਟਮ ਭੇਟ ਕੀਤੇ ਜਾਣਗੇ ਤਾਂ ਕਿ ਪੜ੍ਹਨ ਵਾਲੇ ਬੱਚਿਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਧੌਲਾ, ਸੂਬੇਦਾਰ ਰਾਜ ਸਿੰਘ, ਖ਼ਜ਼ਾਨਚੀ ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਜਥੇਦਾਰ ਗੁਰਦਰਸ਼ਨ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਹੌਲਦਾਰ ਬਸੰਤ ਸਿੰਘ, ਗੁਰਦੇਵ ਸਿੰਘ ਮੱਕੜਾ, ਜਥੇਦਾਰ ਜਸਪਾਲ ਸਿੰਘ ਆਦਿ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਛਾਜਲੀ ਨੇ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇ... ਅਗਲੀ ਖ਼ਬਰ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਮੁਫ਼ਤ ਮੋਟਰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ-ਰਾਹੀ
Ad Position 24