23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜਲ ਸਪਲਾਈ ਸਕੀਮ ਦਾ ਵਿਧਾਇਕ ਭਰਾਜ ਨੇ ਰੱਖਿਆ ਨੀਂਹ ਪੱਥਰ

ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ)- ਇੱਥੋਂ ਨੇੜਲੇ ਪਿੰਡ ਬੰਗਾਵਾਲੀ ਵਿਖੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀ 106. 98 ਲੱਖ ਰੁਪਏ ਦੀ ਪ੍ਰਵਾਨਿਤ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ।

Ad Position 21
No active advertisement
ਅਜੀਤ ਡੈਸਕ 23-10-2026
ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ)- ਇੱਥੋਂ ਨੇੜਲੇ ਪਿੰਡ ਬੰਗਾਵਾਲੀ ਵਿਖੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀ 106.98 ਲੱਖ ਰੁਪਏ ਦੀ ਪ੍ਰਵਾਨਿਤ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਬੇਲੋੜੀ ਬਰਬਾਦੀ ਰੋਕਣ ਅਤੇ ਜਲ ਸਪਲਾਈ ਪ੍ਰਣਾਲੀ ਦੀ ਸੰਭਾਲ ਵਿੱਚ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸੰਗਰੂਰ ਦੇ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਪਰਾਲੇ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਦਰਬਾਰ ਸਾਹਿਬ ਦਾ ਲੈਂਟਰ ਪਾਇਆ ਅਗਲੀ ਖ਼ਬਰ ਲੰਕਾ ਜਿੱਤਣ ਤੋਂ ਬਾਅਦ ਭਗਵਾਨ ਰਾਮ ਵਿਜੈ ਯਾਤਰਾ ਧੂਮਧਾਮ ਨਾਲ ਕੱਢੀ
Ad Position 24