22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ, ਪੰਜਾਬ ਸਰਕਾਰ ਦੀ ਅਰਥੀ ਸਾੜੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਮੁਲਾਜ਼ਮ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਲੋਂ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਮੁਲਾਜ਼ਮ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਲੋਂ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ, ਜਿਨ੍ਹਾਂ ਵਿੱਚ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਬਿਜਲੀ ਬੋਰਡ ਦੇ ਆਗੂ ਰਘਵਿੰਦਰ ਸਿੰਘ, ਡੀ.ਟੀ.ਐੱਫ. ਦੇ ਸੂਬਾਈ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਪੈਨਸ਼ਨਰ ਆਗੂ ਸੁਖਦੇਵ ਸਿੰਘ ਭਵਾਨੀਗੜ੍ਹ, ਚਰਨ ਸਿੰਘ ਚੋਪੜਾ, ਗੁਰਚਰਨ ਸਿੰਘ ਮਣਕੂ, ਗੁਰਨਾਮ ਸਿੰਘ, ਪ੍ਰੀਤਮ ਸਿੰਘ, ਅਵਤਾਰ ਸਿੰਘ ਜ਼ਿਲੇਦਾਰ, ਪੈਨਸ਼ਨਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੋਪਾਲ ਕ੍ਰਿਸ਼ਨ ਅਤੇ ਕਰਮ ਸਿੰਘ ਆਦਿ ਸ਼ਾਮਿਲ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਨਾਲ ਕੀਤੀ ਜਾ ਰਹੀ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ। ਪੈਨਸ਼ਨਰਾਂ ਅਤੇ ਤਨਖ਼ਾਹ ਸਕੇਲਾਂ ਵਿੱਚ ਸੋਧ ਤੋਂ ਵਾਂਝੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਵੀ ਲਗਾਤਾਰ ਅਣਗੌਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਸਿਰਫ਼ 8 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਕੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਵੇਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੇ ਸਾਰੇ ਮਸਲੇ ਹੱਲ ਹੋ ਗਏ ਹੋਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਮੁਲਾਜ਼ਮ ਵਰਗ ਪ੍ਰਤੀ ਬੇਰੁਖ਼ੀ ਨੂੰ ਦਰਸਾਉਂਦਾ ਹੈ ਅਤੇ ਜਦੋਂ ਤੱਕ ਤਾਲਮੇਲ ਕਮੇਟੀ ਦੀਆਂ ਸਮੁੱਚੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਰੈਲੀ ਦਾ ਮੰਚ ਸੰਚਾਲਨ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਚਰਨਜੀਤ ਪਟਵਾਰੀ, ਕੁਲਵੰਤ ਖਨੌਰੀ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਦਿੜ੍ਹਬਾ ’ਚ ਸੂਬਾ ਪੱਧਰੀ ਰੈਲੀ, ਵਿਭਾਗਾਂ ’ਚ ਪੱਕਾ ਕਰਨ ਦੀ ਮੰਗ ਅਗਲੀ ਖ਼ਬਰ ਸਾਂਝਾ ਦਿਵਿਆਂਗ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਕੈਂਪਸ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ
Ad Position 24