22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੇਂਡੂ ਖੇਡ ਮੇਲਾ ਕਰਵਾਇਆ

ਮਲੇਰਕੋਟਲਾ, 22 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਦੇਵ ਸੰਤ ਤਰਸੇਮ ਮੁਨੀ ਉਦਾਸੀਨ ਤੇ ਸੰਤ ਹਰਿਕਾ ਦਾਸ ਦੀ ਯਾਦ ਨੂੰ ਸਮਰਪਿਤ ਪਿੰਡ ਬੁਰਜ (ਮਲੇਰਕੋਟਲਾ) ਵਿਖੇ ਸ੍ਰੀ ਰੈਂਕ ਮੁਨੀ ਉਦਾਸੀਨ ਦੀ ਸਰਪ੍ਰਸਤੀ ਹੇਠ ਪੇਂਡੂ ਖੇਡ ਮੇਲਾ ਕਰਵਾਇਆ ਗਿਆ। ਮੇਲੇ ਦੌਰਾਨ ਬੱਚਿਆਂ ਦੀਆਂ ਦੌੜਾਂ, ਰੱਸਾਕਸ਼ੀ, ਕੁਸ਼ਤੀਆਂ ਆਦਿ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 23-10-2026
ਮਲੇਰਕੋਟਲਾ, 22 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਦੇਵ ਸੰਤ ਤਰਸੇਮ ਮੁਨੀ ਉਦਾਸੀਨ ਤੇ ਸੰਤ ਹਰਿਕਾ ਦਾਸ ਦੀ ਯਾਦ ਨੂੰ ਸਮਰਪਿਤ ਪਿੰਡ ਬੁਰਜ (ਮਲੇਰਕੋਟਲਾ) ਵਿਖੇ ਸ੍ਰੀ ਰੈਂਕ ਮੁਨੀ ਉਦਾਸੀਨ ਦੀ ਸਰਪ੍ਰਸਤੀ ਹੇਠ ਪੇਂਡੂ ਖੇਡ ਮੇਲਾ ਕਰਵਾਇਆ ਗਿਆ। ਮੇਲੇ ਦੌਰਾਨ ਬੱਚਿਆਂ ਦੀਆਂ ਦੌੜਾਂ, ਰੱਸਾਕਸ਼ੀ, ਕੁਸ਼ਤੀਆਂ ਆਦਿ ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਸੰਤ ਸਵਾਮੀ ਨਿਰਵਾਨ ਸੁੱਧ ਮੁਨੀ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਵੀ ਪਹੁੰਚ ਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਡੀ.ਐਸ.ਪੀ. ਡਾ. ਮਾਨਵਜੀਤ ਸਿੰਘ ਸਿੱਧੂ ਅਤੇ ਥਾਣਾ ਸੰਦੌੜ ਦੇ ਮੁੱਖ ਅਫ਼ਸਰ ਸਈਅਦ ਸ਼ਕੀਲ ਅਹਿਮਦ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਰੈਂਕ ਮੁਨੀ ਨੇ ਕਿਹਾ ਕਿ ਦੁਸਹਿਰਾ ਝੂਠ ’ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ, ਸਾਨੂੰ ਹਮੇਸ਼ਾ ਸੱਚ ਦੇ ਮਾਰਗ ‘ਤੇ ਚੱਲ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਇਸ ਮੌਕੇ ਸਰਪੰਚ ਪਰਮਿੰਦਰ ਸਿੰਘ ਰੋਮੀ, ਕਮਲ ਰਾਮ ਸਿੰਘ, ਰਿੰਕੂ ਖੁਰਦ, ਮਾਸਟਰ ਸੁਰਜੀਤ ਸਿੰਘ, ਗੁਰਮੀਤ ਸਿੰਘ ਜਵੰਧਾ ਸਣੇ ਵੱਡੀ ਗਿਣਤੀ ‘ਚ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਟਰ ਰੀਡਰਾਂ ਵਲੋਂ ਅੱਜ ਤੋਂ ਪਿੰਡਾਂ ’ਚ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ ਅਗਲੀ ਖ਼ਬਰ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24