ਮੀਟਰ ਰੀਡਰਾਂ ਵਲੋਂ ਅੱਜ ਤੋਂ ਪਿੰਡਾਂ ’ਚ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ
ਕੌਹਰੀਆਂ, 22 ਅਕਤੂਬਰ (ਸੁਨੀਲ ਕੁਮਾਰ ਗਰਗ)-ਦਿੜ੍ਹਬਾ ਪਾਵਰਕਾਮ ਮੀਟਰ ਰੀਡਰ ਯੂਨੀਅਨ ਅਜ਼ਾਦ ਵਲੋਂ ਮੀਟਰ ਰੀਡਰਾਂ ਅਤੇ ਸਪਾਟ ਬਿਲਿੰਗ ਕਾਮਿਆਂ ਦੇ ਰੁਜ਼ਗਾਰ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਲਗਾਏ ਪੱਕੇ ਧਰਨੇ ਦੌਰਾਨ ਅੱਜ ਤੋਂ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾ ਰਹੇ ਹਨ। ਯੂਨੀਅਨ ਵਲੋਂ ਦਿੱਤੀ ਜਾਣਕਾਰੀ ਅਨੁਸਾਰ 23 ਅਕਤੂਬਰ ਨੂੰ ਛਾਹੜ ਅਤੇ ਕੌਹਰੀਆ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਅਤੇ ਪੀ.
ਕੌਹਰੀਆਂ, 22 ਅਕਤੂਬਰ (ਸੁਨੀਲ ਕੁਮਾਰ ਗਰਗ)-ਦਿੜ੍ਹਬਾ ਪਾਵਰਕਾਮ ਮੀਟਰ ਰੀਡਰ ਯੂਨੀਅਨ ਅਜ਼ਾਦ ਵਲੋਂ ਮੀਟਰ ਰੀਡਰਾਂ ਅਤੇ ਸਪਾਟ ਬਿਲਿੰਗ ਕਾਮਿਆਂ ਦੇ ਰੁਜ਼ਗਾਰ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਲਗਾਏ ਪੱਕੇ ਧਰਨੇ ਦੌਰਾਨ ਅੱਜ ਤੋਂ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾ ਰਹੇ ਹਨ। ਯੂਨੀਅਨ ਵਲੋਂ ਦਿੱਤੀ ਜਾਣਕਾਰੀ ਅਨੁਸਾਰ 23 ਅਕਤੂਬਰ ਨੂੰ ਛਾਹੜ ਅਤੇ ਕੌਹਰੀਆ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਅਤੇ ਪੀ.ਐਸ. ਪੀ.ਸੀ.ਐਲ. ਦੀ ਮੈਨੇਜਮੈਂਟ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਾਮਿਆਂ ਦੇ ਰੁਜ਼ਗਾਰ ਨੂੰ ਪੱਕਾ ਕਰਨ ਅਤੇ ਮੰਗਾਂ ਦਾ ਠੋਸ ਹੱਲ ਕਰਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ, ਜਗਸੀਰ ਸਿੰਘ ਬਰਨਾਲਾ, ਬਲਕਾਰ ਸਿੰਘ ਬਰਾੜ, ਮਨਜਿੰਦਰ ਸਿੰਘ ਬਰਨਾਲਾ ਤੇ ਸਮੁਹ ਸਾਥੀ ਮੌਜੂਦ ਸਨ।