ਝੋਟਾ ਪਰਿਵਾਰ ਇਨਸਾਫ ਦੀ ਉਮੀਦ ਬੱਝੀ- ਟਿੱਬਾ
ਸ਼ੇਰਪੁਰ, 22 ਅਕਤੂਬਰ (ਮੇਘ ਰਾਜ ਜੋਸ਼ੀ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਰਪੰਚ ਸੁਰਜੀਤ ਸਿੰਘ ਟਿੱਬਾ ਨੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੇ ਮਾਮਲੇ ‘ਤੇ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.
ਸ਼ੇਰਪੁਰ, 22 ਅਕਤੂਬਰ (ਮੇਘ ਰਾਜ ਜੋਸ਼ੀ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਰਪੰਚ ਸੁਰਜੀਤ ਸਿੰਘ ਟਿੱਬਾ ਨੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੇ ਮਾਮਲੇ ‘ਤੇ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮਨਜ਼ੂਰੀ ਮਿਲਣ ਨਾਲ ਸਮੁੱਚੇ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਪੰਜਾਬ ਦੇ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹਾ ਹੈ। ਸੀ.ਬੀ.ਆਈ. ਜਾਂਚ ਨਾਲ ਸੱਚਾਈ ਸਾਹਮਣੇ ਆਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।