24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਡੀ.ਐੱਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਮੈਡੀਕਲ ਦੁਕਾਨਾਂ ਦੀ ਚੈਕਿੰਗ ਇੱਕ ਦੁਕਾਨ ਸੀਲ, ਸ਼ਰਾਬ ਦੀਆਂ ਬੋਤਲਾਂ ਤੇ ਬਿਨਾਂ ਬਿੱਲ ਤੋਂ ਮਿਲੇ ਨਸ਼ੇ ਦੇ ਕੈਪਸੂਲ

ਅਮਰਗੜ੍ਹ, ਮਲੇਰਕੋਟਲਾ , 23 ਅਕਤੂਬਰ (ਜਤਿੰਦਰ ਮੰਨਵੀ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)–ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਵੱਲੋਂ ਡੀ. ਐੱਸ.

Ad Position 21
No active advertisement
ਮੈਡੀਕਲ ਸਟੋਰ ਦੀ ਚੈਕਿੰਗ ਮੌਕੇ ਪੁਲਿਸ ਪਾਰਟੀ ਨਾਲ ਡੀ.ਐੱਸ.ਪੀ. ਸੰਜੀਵ ਕਪੂਰ ਅਤੇ ਬਰਾਮਦ ਸ਼ਰਾਬ। ਤਸਵੀਰ: ਜਤਿੰਦਰ ਮੰਨਵੀ 24-10-2026
ਅਮਰਗੜ੍ਹ, ਮਲੇਰਕੋਟਲਾ , 23 ਅਕਤੂਬਰ (ਜਤਿੰਦਰ ਮੰਨਵੀ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)–ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਵੱਲੋਂ ਡੀ.ਐੱਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਮੈਡੀਕਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ । ਇਸ ਦੌਰਾਨ ਪੁਲਿਸ ਨੂੰ ਇੱਕ ਮੈਡੀਕਲ ਸਟੋਰ ਤੋਂ ਸ਼ਰਾਬ ਦੀਆਂ ਬੋਤਲਾਂ ਅਤੇ ਬਿਨਾਂ ਬਿੱਲ ਤੋਂ ਪ੍ਰੀਗਾਬਲਿਨ ਦੇ ਕੈਪਸੂਲ ਬਰਾਮਦ ਹੋਏ। ਕਾਰਵਾਈ ਦੌਰਾਨ ਸਬੰਧਿਤ ਮੈਡੀਕਲ ਸਟੋਰ ਨੂੰ ਸੀਲ ਵੀ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਮੈਡੀਕਲ ਦੁਕਾਨਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਇੱਕ ਦੁਕਾਨ ਤੋਂ ਪ੍ਰੀਗਾਬਲਿਨ ਦੇ 37 ਕੈਪਸੂਲ ਬਿਨਾਂ ਬਿੱਲ ਤੋਂ ਮਿਲੇ, ਜਦਕਿ ਉੱਥੋਂ ਸ਼ਰਾਬ ਦੀਆਂ 6 ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਸ਼ਰਾਬ ਦੀ ਬਰਾਮਦਗੀ ਦੇ ਮਾਮਲੇ ਵਿਚ ਮੈਡੀਕਲ ਸਟੋਰ ਮਾਲਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਨਾਂ ਬਿੱਲ ਤੋਂ ਮਿਲੇ ਪ੍ਰੀਗਾਬਲਿਨ ਦੇ ਕੈਪਸੂਲਾਂ ਦੇ ਮਾਮਲੇ ਵਿਚ ਸਬੰਧਿਤ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਦੂਜੇ ਪਾਸੇ, ਬਿਨਾਂ ਬਿੱਲ ਤੋਂ ਬਰਾਮਦ ਹੋਏ ਕੈਪਸੂਲਾਂ ਸਬੰਧੀ ਪੱਖ ਜਾਣਨ ਲਈ ਜਦੋਂ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ। ਡਰੱਗ ਇੰਸਪੈਕਟਰ ਵੱਲੋਂ ਅਕਸਰ ਹੀ ਪੱਤਰਕਾਰਾਂ ਦਾ ਫ਼ੋਨ ਨਾ ਚੁੱਕਣਾ ਅਤੇ ਇਲਾਕੇ ਵਿਚ ਮੈਡੀਕਲ ਸਟੋਰਾਂ ਦੀ ਨਿਯਮਤ ਜਾਂਚ ਨਾ ਹੋਣਾ ਸਿਹਤ ਵਿਭਾਗ ਦੀ ਕਾਰਜ ਪ੍ਰਣਾਲੀ ਤੇ ਸਵਾਲੀਆ ਨਿਸ਼ਾਨ ਖੜੇ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਸਰਜੀਵਨ ਜਿੰਦਲ ਵੱਲੋਂ ਭਾਜਪਾ ਦੇ ਵੱਖ-ਵੱਖ ਮੋਰਚਿਆਂ ਦੇ ਜ਼ਿਲ੍ਹਾ ਪ੍ਰਭਾਰੀ ਨਿਯੁਕਤ
Ad Position 24