24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੰਯੁਕਤ ਕਿਸਾਨ ਮੋਰਚੇ ਵੱਲੋਂ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ

ਅਹਿਮਦਗੜ੍ਹ, 23 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਦੀਆਂ ਸਮੂਹ ਪੰਜਾਬ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ‘ਚ ਅੱਜ ਜ਼ਿਲ੍ਹਾ ਅਤੇ ਤਹਿਸੀਲ ਹੈੱਡ ਕੁਆਟਰਾਂ ਤੇ ਉੱਚ ਅਧਿਕਾਰੀਆਂ ਨੂੰ ਭਾਰਤ ਦੇ ਰਾਸ਼ਟਰਪਤੀ ਲਈ ਮੰਗ ਪੱਤਰ ਦਿੱਤੇ ਜਾਣ ਦੀ ਮੁਹਿੰਮ ਤਹਿਤ ਅੱਜ ਅਹਿਮਦਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਤਹਿਸੀਲ ਅਹਿਮਦਗੜ੍ਹ ਦੀ ਇਕਾਈ ਵੱਲੋਂ ਪ੍ਰਧਾਨ ਗੁਰਮੁਖ ਸਿੰਘ ਮਹੇਰਨਾ ਦੀ ਅਗਵਾਈ ਹੇਠ ਸਮੂਹ ਆਗੂਆਂ ਨੇ ਨਾਇਬ ਤਹਿਸੀਲਦਾਰ ਅਹਿਮਦਗੜ੍ਹ ਰਣਦੀਪ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ਦੀ ਕਾਪੀ ਸੌਂਪੀ ਗਈ। ਇਸ ਮੌਕੇ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਅੰਦਰ ਐਸ.

Ad Position 21
No active advertisement
ਅਜੀਤ ਡੈਸਕ 24-10-2026
ਅਹਿਮਦਗੜ੍ਹ, 23 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਦੀਆਂ ਸਮੂਹ ਪੰਜਾਬ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ‘ਚ ਅੱਜ ਜ਼ਿਲ੍ਹਾ ਅਤੇ ਤਹਿਸੀਲ ਹੈੱਡ ਕੁਆਟਰਾਂ ਤੇ ਉੱਚ ਅਧਿਕਾਰੀਆਂ ਨੂੰ ਭਾਰਤ ਦੇ ਰਾਸ਼ਟਰਪਤੀ ਲਈ ਮੰਗ ਪੱਤਰ ਦਿੱਤੇ ਜਾਣ ਦੀ ਮੁਹਿੰਮ ਤਹਿਤ ਅੱਜ ਅਹਿਮਦਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਤਹਿਸੀਲ ਅਹਿਮਦਗੜ੍ਹ ਦੀ ਇਕਾਈ ਵੱਲੋਂ ਪ੍ਰਧਾਨ ਗੁਰਮੁਖ ਸਿੰਘ ਮਹੇਰਨਾ ਦੀ ਅਗਵਾਈ ਹੇਠ ਸਮੂਹ ਆਗੂਆਂ ਨੇ ਨਾਇਬ ਤਹਿਸੀਲਦਾਰ ਅਹਿਮਦਗੜ੍ਹ ਰਣਦੀਪ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ਦੀ ਕਾਪੀ ਸੌਂਪੀ ਗਈ। ਇਸ ਮੌਕੇ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਅੰਦਰ ਐਸ.ਆਈ.ਆਰ ਲਿਆ ਕੇ ਦੇਸ਼ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਜਿਸ ਰਾਹੀਂ ਬਹੁਤ ਵੱਡੀ ਗਿਣਤੀ ਦੇ ਵਿੱਚ ਦੇਸ਼ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਅੰਦਰ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਛੋਟੇ ਵਪਾਰੀਆਂ ਪ੍ਰਤੀ ਸਰਕਾਰ ਦੀਆਂ ਵਿਰੋਧੀ ਨੀਤੀ ਵਿਰੁੱਧ ਮੰਗ ਪੱਤਰ ਵਿੱਚ ਜ਼ਿਕਰ ਕੀਤਾ ਗਿਆ। ਇਸ ਮੌਕੇ ਤੇ ਸੂਬਾ ਸਕੱਤਰ ਬਹਾਦਰ ਸਿੰਘ, ਤਹਿਸੀਲ ਪ੍ਰਧਾਨ ਗੁਰਮੁਖ ਸਿੰਘ ਮਹੇਰਨਾ, ਮੀਤ ਪ੍ਰਧਾਨ ਕਰਤਾਰ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਸ਼ੇਰ ਸਿੰਘ, ਜਗਜੀਤ ਸਿੰਘ ਆਦਿ ਨੇ ਮੰਗ ਪੱਤਰ ਭੇਂਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬੇ ਸਿੰਘ ਸ਼ਹੀਦ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਮੁੱਖ ਚੌਣ ਕਮਿਸ਼ਨਰ ਨੂੰ ਹਟਾਉਣ ਸਮੇਤ ਵੱਖ-ਵੱਖ ਮੰਗਾਂ ਤਹਿਤ ਕਿਸਾਨਾਂ ਨੇ ਘੇਰਿਆ ਡਿਪਟੀ ਕਮਿਸ਼ਨਰ ਦਫ਼ਤਰ
Ad Position 24