24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰਦੁਆਰਾ ਬਾਬੇ ਸਿੰਘ ਸ਼ਹੀਦ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੰਦੌੜ, 23 ਅਕਤੂਬਰ (ਜਸਵੀਰ ਸਿੰਘ ਜੱਸੀ)-ਗੁਰਦੁਆਰਾ ਸਾਹਿਬ ਧੰਨ ਧੰਨ ਬਾਬੇ ਸਿੰਘ ਸ਼ਹੀਦ (ਵੱਡਾ ਘੱਲੂਘਾਰਾ)-ਪਿੰਡ ਅਬਦੁੱਲਾਪੁਰ ਚੁਹਾਣੇ ਕਲਾਂ, ਜ਼ਿਲ੍ਹਾ ਮਲੇਰਕੋਟਲਾ ਵਿਖੇ ਸਾਲਾਨਾ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ਼ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਰਬ ਸੰਗਤ ਵੱਲੋਂ ਲੜੀਵਾਰ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਪਿੰਡ ਅਬਦੁੱਲਾਪੁਰ ਚੁਹਾਣੇ ਕਲਾਂ ਵਿਖੇ ਗੁਰਦੁਆਰਾ ਧੰਨ ਧੰਨ ਬਾਬੇ ਸਿੰਘ ਸ਼ਹੀਦ ਵਿਖੇ ਸਮਾਗਮ ਦੌਰਾਨ ਹਾਜ਼ਰ ਸੰਤ ਮਹਾਂਪੁਰਖ, ਸੇਵਾਦਾਰਾਂ ਦਾ ਸਨਮਾਨ ਕਰਦੇ ਹੋਏ ਬਾਬਾ ਕੁਲਵਿੰਦਰ ਸਿੰਘ। ਤਸਵੀਰ - ਜਸਵੀਰ ਸਿੰਘ ਜੱਸੀ 24-10-2026
ਸੰਦੌੜ, 23 ਅਕਤੂਬਰ (ਜਸਵੀਰ ਸਿੰਘ ਜੱਸੀ)-ਗੁਰਦੁਆਰਾ ਸਾਹਿਬ ਧੰਨ ਧੰਨ ਬਾਬੇ ਸਿੰਘ ਸ਼ਹੀਦ (ਵੱਡਾ ਘੱਲੂਘਾਰਾ)-ਪਿੰਡ ਅਬਦੁੱਲਾਪੁਰ ਚੁਹਾਣੇ ਕਲਾਂ, ਜ਼ਿਲ੍ਹਾ ਮਲੇਰਕੋਟਲਾ ਵਿਖੇ ਸਾਲਾਨਾ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ਼ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਰਬ ਸੰਗਤ ਵੱਲੋਂ ਲੜੀਵਾਰ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਮਹਾਂਪੁਰਖਾਂ, ਕੀਰਤਨੀਆਂ, ਰਾਗੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ, ਕਥਾ-ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਜਥਾ ਰਾੜਾ ਸਾਹਿਬ ਵੱਲੋਂ ਗਗਨਦੀਪ ਸਿੰਘ ਨੋਥੋਹੇੜੀ, ਭਾਈ ਚਨਪ੍ਰੀਤ ਸਿੰਘ ਮਾਹੋਰਾਣਾ, ਕਥਾਵਾਚਕ ਭਾਈ ਜਸਵੀਰ ਸਿੰਘ ਖਾਲਸਾ, ਬਾਬਾ ਭਗਤ ਸਿੰਘ ਖਾਸੀ ਕਲਾਂ ਢੱਕੀ ਸਾਹਿਬ, ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ, ਬਾਬਾ ਕਰਨੈਲ ਸਿੰਘ ਕੈਲੀ ਮਿੱਠਾ ਪੁਰ ਜਲੰਧਰ, ਬਾਬਾ ਸਿਮਰਨਦੀਪ ਸਿੰਘ ਬੱਸੀਆਂ ਅਤੇ ਕਥਾਵਾਚਕ ਬਾਬਾ ਫਤਹਿ ਸਿੰਘ ਗੁਰੂ ਘਰ ਦੇ ਗ੍ਰੰਥੀ ਸਿੰਘ ਨੇ ਵੀ ਧਾਰਮਿਕ ਸੇਵਾਵਾਂ ਨਿਭਾਈਆਂ। ਇਸ ਮੌਕੇ ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਮਨਦੀਪ ਸਿੰਘ ਖੁਰਦ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਦੁੱਲਮਾ ਪ੍ਰਧਾਨ ਗੁਰਮੇਲ ਸਿੰਘ, ਖ਼ਜ਼ਾਨਚੀ ਮਨਜੀਤ ਸਿੰਘ, ਕਰਮਜੀਤ ਸਿੰਘ, ਜਗਤਾਰ ਸਿੰਘ, ਸਨਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਬਿੱਟੂ ਸਮੇਤ ਧੰਨ ਧੰਨ ਬਾਬੇ ਸਿੰਘ ਸ਼ਹੀਦ ਸੇਵਾ ਐਂਡ ਵੈਲਫੇਅਰ ਸੋਸਾਇਟੀ ਦੇ ਸੇਵਾਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ
Ad Position 24