24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦਾ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ।

Ad Position 21
No active advertisement
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਡਾ. ਬਲਵੀਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਕੈਮਿਸਟ। ਤਸਵੀਰ- ਭੁੱਲਰ 24-10-2026
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦਾ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ। ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਵਫਦ ਨੇ ਮੰਤਰੀਆਂ ਨੂੰ ਕੈਮਿਸਟਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਔਨਲਾਈਨ ਉਪਲਬਧ ਦਵਾਈਆਂ ਦੀ ਵਿਕਰੀ ਜੋ ਕਿ ਨਸ਼ੀਲੇ ਪਦਾਰਥਾਂ ਵਜੋਂ ਵਰਤੀਆਂ ਜਾ ਰਹੀਆਂ ਹਨ ‘ਤੇ ਤੁਰੰਤ ਪਾਬੰਦੀ ਲਾਉਣ ਦੀ ਲੋੜ ਹੈ। ਕੈਮਿਸਟਾਂ ਨੂੰ ਪੇਟ ਦਰਦ ਨਿਵਾਰਕ ਜੋ ਕਿ ਹਾਲ ਹੀ ਵਿਚ ਸ਼ਡਿਊਲ ਐਚ ਵਿਚ ਸ਼ਾਮਲ ਕੀਤੀ ਗਈ ਹੈ, ਡਾਇਕਲੋਫੇਨੈਕ ਵੇਚਣ ਦੀ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ। ਡਰੱਗ ਇੰਸਪੈਕਟਰ ਤੋਂ ਪਾਸਵਰਡ ਲੈਣ ਦੀ ਲੋੜ ਹਟਾਕੇ ਲਾਇਸੈਂਸ ਨਵਿਆਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਕੈਮਿਸਟ ਆਪਣੇ ਘਰ ਬੈਠੇ ਹੀ ਔਨਲਾਈਨ ਬਿਨੈਪੱਤਰ ਦੇ ਸਕਣ। ਹੋਰਨਾਂ ਸੂਬਿਆਂ ਦੀ ਤਰਜ ਤੇ ਕੈਮਿਸਟਾਂ ‘ਤੇ ਲਗਾਇਆ ਗਿਆ “ਸ਼ਡਿਊਲ ਐਚ ਰਜਿਸਟਰ” ਖਤਮ ਕੀਤਾ ਜਾਵੇ।ਉਨ੍ਹਾਂ ਮੰਗ ਕੀਤੀ ਕਿ ਐਸੋਸੀਏਸ਼ਨ ਦੇ ਪ੍ਰਤੀਨਿਧ ਦੀ ਮੌਜੂਦਗੀ ਵਿਚ ਹੀ ਕਿਸੇ ਵੀ ਕੈਮਿਸਟ ਦੀ ਦੁਕਾਨ ਦਾ ਨਿਰੀਖਣ ਹੋਵੇ। ਮੰਤਰੀਆਂ ਨੂੰ ਫਾਰਮਾਸਿਊਟੀਕਲ ਸੈਕਟਰ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।ਮੀਟਿੰਗ ਦੌਰਾਨ ਮੰਤਰੀਆਂ ਨੇ ਕੈਮਿਸਟ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਹੱਲ ਕਰਨ ਦਾ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ, ਯੋਗੇਸ਼ ਚੋਪੜਾ ਅਤੇ ਨਵੀਨ ਗੋਇਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੈਸ਼ਰ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ’ਤੇ ਟ੍ਰੈਫਿਕ ਪੁਲਿਸ ਸਖ਼ਤ, ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੱਟ ਕੇ ਹਾਰਨ... ਅਗਲੀ ਖ਼ਬਰ ਗੁਰਦੁਆਰਾ ਬਾਬੇ ਸਿੰਘ ਸ਼ਹੀਦ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24