24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪ੍ਰੈਸ਼ਰ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ’ਤੇ ਟ੍ਰੈਫਿਕ ਪੁਲਿਸ ਸਖ਼ਤ, ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੱਟ ਕੇ ਹਾਰਨ ਉਤਾਰੇ ਧੁਨੀ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਚਿਤਾਵਨੀ, ਨਿਯਮਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ: ਐੱਸ.ਆਈ. ਹਰਭਜਨ ਸਿੰਘ

ਮਲੇਰਕੋਟਲਾ, 23 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸ਼ਹਿਰ ਅਤੇ ਮੁੱਖ ਮਾਰਗਾਂ ਵਿਚ ਪ੍ਰੈਸ਼ਰ ਹਾਰਨਾਂ ਦੀ ਬੇਲੋੜੀ ਅਤੇ ਉੱਚੀ ਆਵਾਜ਼ ਨਾਲ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਅਤੇ ਧੁਨੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਮਲੇਰਕੋਟਲਾ ਦੀ ਟ੍ਰੈਫਿਕ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਦੇ ਪੁਲਿਸ ਮੁਖੀ ਸ.

Ad Position 21
No active advertisement
ਅਜੀਤ ਡੈਸਕ 24-10-2026
ਮਲੇਰਕੋਟਲਾ, 23 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸ਼ਹਿਰ ਅਤੇ ਮੁੱਖ ਮਾਰਗਾਂ ਵਿਚ ਪ੍ਰੈਸ਼ਰ ਹਾਰਨਾਂ ਦੀ ਬੇਲੋੜੀ ਅਤੇ ਉੱਚੀ ਆਵਾਜ਼ ਨਾਲ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਅਤੇ ਧੁਨੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਮਲੇਰਕੋਟਲਾ ਦੀ ਟ੍ਰੈਫਿਕ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਦੇ ਪੁਲਿਸ ਮੁਖੀ ਸ. ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ-ਇੰਸਪੈਕਟਰ ਹਰਭਜਨ ਸਿੰਘ ਦੀ ਅਗਵਾਈ ਹੇਠ ਸਥਾਨਕ ਟਰੱਕ ਯੂਨੀਅਨ ਚੌਕ ਨੇੜੇ ਕਾਰਵਾਈ ਕਰਦਿਆਂ ਪ੍ਰੈਸ਼ਰ ਹਾਰਨ ਵਜਾਉਣ ਵਾਲੀਆਂ ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਵਿਚ ਲੱਗੇ ਪ੍ਰੈਸ਼ਰ ਹਾਰਨ ਉਤਾਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਸਬ-ਇੰਸਪੈਕਟਰ ਹਰਭਜਨ ਸਿੰਘ ਨੇ ਕਿਹਾ ਕਿ ਵਾਹਨਾਂ ਵਿਚ ਨਿਯਮਾਂ ਦੇ ਉਲਟ ਲੱਗੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਸਿਰਫ਼ ਧੁਨੀ ਪ੍ਰਦੂਸ਼ਣ ਵਿਚ ਵਾਧਾ ਕਰਦੀ ਹੈ, ਸਗੋਂ ਆਮ ਲੋਕਾਂ, ਬਜ਼ੁਰਗਾਂ, ਬੱਚਿਆਂ ਅਤੇ ਮਰੀਜ਼ਾਂ ਲਈ ਵੀ ਪ੍ਰੇਸ਼ਾਨੀ ਦਾ ਕਾਰਨ ਬਣਦੀ ਹੈ। ਅਚਾਨਕ ਬਹੁਤ ਉੱਚੀ ਆਵਾਜ਼ ਵਾਲੇ ਹਾਰਨ ਵੱਜਣ ਨਾਲ ਰਾਹਗੀਰਾਂ ਵਿਚ ਘਬਰਾਹਟ ਪੈਦਾ ਹੋ ਸਕਦੀ ਹੈ ਅਤੇ ਸੜਕ ’ਤੇ ਚੱਲ ਰਹੇ ਹੋਰ ਵਾਹਨ ਚਾਲਕਾਂ ਦਾ ਧਿਆਨ ਭਟਕਣ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਵਾਹਨ ਚਾਲਕ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਵਾਹਨ ਨੂੰ ਸੜਕ ’ਤੇ ਚਲਾਉਂਦੇ ਸਮੇਂ ਅਜਿਹੇ ਹਾਰਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਜਿਨ੍ਹਾਂ ਦੀ ਆਵਾਜ਼ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਕਰਦੀ ਹੋਵੇ ਜਾਂ ਜੋ ਆਮ ਲੋਕਾਂ ਲਈ ਬੇਲੋੜੀ ਮੁਸੀਬਤ ਪੈਦਾ ਕਰਦੇ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਟ੍ਰੈਫਿਕ ਇੰਚਾਰਜ ਨੇ ਖ਼ਾਸ ਤੌਰ ’ਤੇ ਪ੍ਰਾਈਵੇਟ ਬੱਸਾਂ, ਟਰੱਕਾਂ, ਟਰੈਕਟਰਾਂ ਅਤੇ ਹੋਰ ਭਾਰੀ ਵਾਹਨਾਂ ਦੇ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਵਿਚ ਲੱਗੇ ਨਿਯਮਾਂ ਦੇ ਉਲਟ ਪ੍ਰੈਸ਼ਰ ਹਾਰਨ ਤੁਰੰਤ ਹਟਾਉਣ ਅਤੇ ਭਵਿੱਖ ਵਿਚ ਅਜਿਹੇ ਹਾਰਨਾਂ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਬੇਲੋੜਾ ਸ਼ੋਰ ਮਚਾਉਣਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ ਅਤੇ ਆਵਾਜਾਈ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ ਲਈ ਸਾਰੇ ਵਾਹਨ ਚਾਲਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਟ੍ਰੈਫਿਕ ਪੁਲਿਸ ਵਲੋਂ ਵਾਹਨਾਂ ਦੀ ਜਾਂਚ ਜਾਰੀ ਰਹੇਗੀ ਅਤੇ ਜੇਕਰ ਕੋਈ ਵਾਹਨ ਚਾਲਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੀ ਸੁਰੱਖਿਆ, ਸ਼ਾਂਤਮਈ ਵਾਤਾਵਰਨ ਅਤੇ ਸੜਕਾਂ ’ਤੇ ਅਨੁਸ਼ਾਸਨ ਕਾਇਮ ਰੱਖਣ ਲਈ ਅਜਿਹੀਆਂ ਜਾਂਚ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਸ਼ਹਿਰ ਵਾਸੀਆਂ ਨੇ ਵੀ ਉਮੀਦ ਪ੍ਰਗਟਾਈ ਕਿ ਟ੍ਰੈਫਿਕ ਪੁਲਿਸ ਦੀ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ, ਤਾਂ ਜੋ ਪ੍ਰੈਸ਼ਰ ਹਾਰਨਾਂ ਦੀ ਬੇਲੋੜੀ ਵਰਤੋਂ ’ਤੇ ਰੋਕ ਲੱਗ ਸਕੇ ਅਤੇ ਲੋਕਾਂ ਨੂੰ ਬੇਲੋੜੇ ਸ਼ੋਰ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਰਾਮ ਦੇ ਰਾਜਤਿਲਕ ਦਾ ਸ਼ਾਨਦਾਰ ਦ੍ਰਿਸ਼ ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ
Ad Position 24