ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਬੋਲੀ ਸ਼ੁਰੂ ਕਰਵਾਈ
ਦਿੜ੍ਹਬਾ ਮੰਡੀ 23 ਅਕਤੂਬਰ (ਜਸਵੀਰ ਸਿੰਘ ਔਜਲਾ)-ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਵੱਲੋਂ ਅਨਾਜ ਮੰਡੀ ਛਾਹੜ ਵਿਖੇ ਝੋਨੇ ਦੀ ਪਹਿਲੀ ਬੋਲੀ ਆੜਤੀਆਂ ਮਨੋਹਰ ਲਾਲ ਗਾਂਧੀ ਦੀ ਦੁਕਾਨ ’ਤੇ ਬੋਲੀ ਲਵਾ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮਾਰਕੀਟ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਸਹੂਲਤ ਲਈ ਮਾਰਕੀਟ ਕਮੇਟੀ ਸੂਲਰ ਘਰਾਟ ਅਧੀਨ ਆਉਂਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀ ਵੱਲੋਂ ਹਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਝ
ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਤੇ ਚੇਅਰਮੈਨ ਅਜੇ ਕੁਮਾਰ ਸ਼ੈਂਟੀ ਤੇ ਪਨਗਰੈਨ ਦੇ ਇੰਸਪੈਕਟਰ। ਤਸਵੀਰ-ਜਸਵੀਰ ਸਿੰਘ ਔਜਲਾ
24-10-2026
ਦਿੜ੍ਹਬਾ ਮੰਡੀ 23 ਅਕਤੂਬਰ (ਜਸਵੀਰ ਸਿੰਘ ਔਜਲਾ)-ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਵੱਲੋਂ ਅਨਾਜ ਮੰਡੀ ਛਾਹੜ ਵਿਖੇ ਝੋਨੇ ਦੀ ਪਹਿਲੀ ਬੋਲੀ ਆੜਤੀਆਂ ਮਨੋਹਰ ਲਾਲ ਗਾਂਧੀ ਦੀ ਦੁਕਾਨ ’ਤੇ ਬੋਲੀ ਲਵਾ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮਾਰਕੀਟ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਸਹੂਲਤ ਲਈ ਮਾਰਕੀਟ ਕਮੇਟੀ ਸੂਲਰ ਘਰਾਟ ਅਧੀਨ ਆਉਂਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀ ਵੱਲੋਂ ਹਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਕਰਨ ਤਾਂ ਜੋ ਉਨ੍ਹਾਂ ਨੂੰ ਵੇਚਣ ਸਮੇਂ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਨਗ੍ਰੇਨ ਦੇ ਇੰਸਪੈਕਟਰ ਸਮਿਤ ਮਿਤਲ ਨੇ ਕਿਹਾ ਕਿ ਕਿਸਾਨ 17 ਮੋਚਰ ਤੱਕ ਝੋਨਾ ਲੈ ਕੇ ਆਉਣ ਤਾਂ ਜੋ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਰਾਤ ਨੂੰ ਤ੍ਰੇਲ ਵਿੱਚ ਕਟਾਈ ਨਾ ਕਰਨ ਜਿਸ ਨਾਲ ਝੋਨੇ ਵਿੱਚ ਨਮੀ ਦਾ ਵਾਧਾ ਹੁੰਦਾ ਹੈ। ਪੰਜਾਬ ਰਾਜ ਵਪਾਰੀ ਕਮਿਸ਼ਨ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।ਇਸ ਮੌਕੇ ਤੇ ਕਿਸਾਨ ਵਿੰਗ ਦੇ ਹਲਕਾ ਇੰਚਾਰਜ ਪ੍ਰਗਟ ਸਿੰਘ ਕਲੇਰ,ਧਰਮਪਾਲ,ਕ੍ਰਿਸ਼ਨ ਲਾਲ,ਮੋਨੀ ਕੁਮਾਰ ਆਦਿ ਮੌਜੂਦ ਸਨ।