23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਸਿਆਸਤ ਤੋਂ ਪ੍ਰੇਰਿਤ - ਜੋਗਿੰਦਰ ਸਿੰਘ ਉਗਰਾਹਾਂ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਮਾਮਲੇ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਪੀੜਤ ਪਰਿਵਾਰ ਨੂੰ ਹਰ ਹਾਲ ਵਿੱਚ ਮਨਾਉਣ ਦੀ ਲੋੜ ਹੈ ਅਤੇ ਇਸ ਲਈ ਲੋੜੀਂਦੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਦਿਆਂ ਸੰਤੁਸ਼ਟ ਕਰਨਾ ਚਾਹੀਂਦਾ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਵੇਂ ਮਾਮਲੇ ਦੀ ਸੀ.

Ad Position 21
No active advertisement
ਜੋਗਿੰਦਰ ਸਿੰਘ ਉਗਰਾਹਾਂ 24-10-2026
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਮਾਮਲੇ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਪੀੜਤ ਪਰਿਵਾਰ ਨੂੰ ਹਰ ਹਾਲ ਵਿੱਚ ਮਨਾਉਣ ਦੀ ਲੋੜ ਹੈ ਅਤੇ ਇਸ ਲਈ ਲੋੜੀਂਦੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਦਿਆਂ ਸੰਤੁਸ਼ਟ ਕਰਨਾ ਚਾਹੀਂਦਾ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਵੇਂ ਮਾਮਲੇ ਦੀ ਸੀ.ਬੀ.ਆਈ. ਜਾਂਚ ਚੱਲ ਰਹੀ ਹੈ, ਪਰ ਇਸ ਦੇ ਨਾਲ ਹੀ ਸਰਕਾਰ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅੱਗੇ ਆ ਕੇ ਇਸ ਮਸਲੇ ਨੂੰ ਹੱਲ ਕਰੇ। ਪੀੜਤ ਪਰਿਵਾਰ ਦੀਆਂ ਜੋ ਵੀ ਮੰਗਾਂ ਹਨ, ਉਨ੍ਹਾਂ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮਾਮਲੇ ਦਾ ਉਚਿਤ ਹੱਲ ਕੱਢਿਆ ਜਾ ਸਕੇ।ਸੰਗਰੂਰ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਮੁਖੀ ਹੋਣ ਦੇ ਨਾਤੇ ਮੁੱਖ ਮੰਤਰੀ ਨੂੰ ਖੁਦ ਪੀੜਤ ਪਰਿਵਾਰਾਂ ਦੇ ਘਰ ਜਾਣਾ ਚਾਹੀਦਾ ਸੀ। ਜੇਕਰ ਮੁੱਖ ਮੰਤਰੀ ਖੁਦ ਪੀੜਤਾਂ ਨੂੰ ਮਿਲਦੇ, ਤਾਂ ਉਨ੍ਹਾਂ ਦਾ ਦਰਦ ਅੱਧਾ ਰਹਿ ਜਾਂਦਾ। ਪਰਿਵਾਰ ਦਾ ਰੋਹ ਉਦੋਂ ਹੀ ਸ਼ਾਂਤ ਹੋ ਸਕਦਾ ਹੈ ਜਦੋਂ ਜ਼ਿੰਮੇਵਾਰ ਵਿਅਕਤੀ ਜਾਂ ਮੁੱਖ ਮੰਤਰੀ ਖੁਦ ਜਾ ਕੇ ਉਨ੍ਹਾਂ ਨੂੰ ਮਿਲਣ ਅਤੇ ਉਨ੍ਹਾਂ ਦੀ ਗੱਲ ਸੁਣਨ। ਇਸ ਦੌਰਾਨ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਗਰਾਹਾਂ ਨੇ ਕਿਹਾ ਕਿ ਅਮਿਤ ਸ਼ਾਹ ਪੰਜਾਬ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਨੂੰ ਆਧਾਰ ਬਣਾ ਕੇ ਸੱਤਾ ਹਾਸਲ ਕਰਨ ਦੀ ਮਨਸ਼ਾ ਨਾਲ ਆਏ ਹਨ, ਪਰ ਉਹ ਨਸ਼ੇ ਨੂੰ ਲੈ ਕੇ ਜ਼ਰਾ ਵੀ ਗੰਭੀਰ ਨਹੀਂ ਹਨ। ਉਨ੍ਹਾਂ ਸਵਾਲ ਕੀਤਾ ਕਿ ਅਮਿਤ ਸ਼ਾਹ ਨਸ਼ਾ ਮੁਕਤ ਕਰਨ ਲਈ ਤਿੰਨ ਸਾਲ ਦਾ ਸਮਾਂ ਮੰਗ ਰਹੇ ਹਨ, ਤਾਂ ਕੀ ਪੰਜਾਬ ਵਿੱਚ ਨਸ਼ਾ ਤਿੰਨ ਮਹੀਨਿਆਂ ਵਿੱਚ ਖ਼ਤਮ ਨਹੀਂ ਹੋ ਸਕਦਾ? ਕੀ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਨਸ਼ਾ ਖ਼ਤਮ ਕਰਨਾ ਹੈ? ਅੱਜ ਪੂਰਾ ਪੰਜਾਬ ਨਸ਼ੇ ਨਾਲ ਤੜਫ਼ ਰਿਹਾ ਹੈ ਤੇ ਹਰ ਘਰ ਇਸ ਤੋਂ ਪੀੜਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਤਾ ਤੇ ਕੁਰਸੀ ‘ਤੇ ਬੈਠੇ ਲੋਕਾਂ ਨੂੰ ਆਪਣਾ ਅਹੰਕਾਰ ਛੱਡ ਕੇ ਸੰਵੇਦਨਸ਼ੀਲਤਾ ਦਿਖਾਉਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਹਰਿੰਦਰ ਸਿੰਘ ਧਾਲੀਵਾਲ ਰਾਜੋਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਕੌਂਸਲ ਮੈਂਬਰ ਕੀਤਾ ਨਿਯੁਕਤ ਅਗਲੀ ਖ਼ਬਰ ਪੱਤਰਕਾਰ ਪ੍ਰਦੀਪ ਸੱਪਲ ਨੂੰ ਸ਼ਰਧਾਂਜਲੀਆਂ ਭੇਟ
Ad Position 24