ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ – ਢੀਂਡਸਾ
ਲਹਿਰਾਗਾਗਾ 23 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪਈ ਹੋਈ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ ।
ਲਹਿਰਾਗਾਗਾ 23 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪਈ ਹੋਈ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਆਏ ਦਿਨ ਪੈਸੇ ਦੇ ਬਰਬਾਦੀ ਹੋ ਰਹੀ ਹੈ ਜਿਸ ਕਰਕੇ ਸਰਕਾਰ ਨੂੰ ਰਾਜ ਦਾ ਪ੍ਰਬੰਧ ਚਲਾਉਣ ਲਈ ਆਏ ਦਿਨ ਕਰਜ਼ਾ ਚੁੱਕਣਾ ਪੈ ਰਿਹਾ ਹੈ । ਸ. ਢੀਂਡਸਾ ਨੇ ਇਹ ਵੀ ਆਖਿਆ ਕਿ ਪੰਜਾਬ ਨੂੰ ਦਿੱਲੀ ਵਾਲੇ ਉਦੋਂ ਤੋਂ ਹੀ ਲੁੱਟ ਕੇ ਖਾ ਰਹੇ ਹਨ ਜਦੋਂ ਤੋਂ ਇੰਨ੍ਹਾਂ ਦੀ ਸਰਕਾਰ ਬਣੀ ਹੈ ਜਿਸਦੇ ਖਮਿਆਜੇ ਵਜ਼ੋਂ ਉਨ੍ਹਾਂ ਦੇ ਖਰਚਿਆਂ ਦੀ ਪੂਰਤੀ ਲਈ ਕਰਜ਼ੇ ਚੁੱਕ ਕੇ ਪੰਜਾਬ ਨੂੰ ਕਰਜ਼ਈ ਕੀਤਾ ਜਾ ਰਿਹਾ ਹੈ । ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਆਏ ਦਿਨ ਅਮਨ ਕਾਨੂੰਨ ਦੀ ਸਥਿਤੀ ਵਿਗੜ੍ਹ ਹੀ ਨਹੀਂ ਰਹੀ ਸਗੋਂ ਇੰਨ੍ਹਾਂ ਦੇ ਹੱਥਾਂ ਵਿੱਚੋਂ ਨਿੱਕਲ ਰਹੀ ਹੈ ਜਿਸ ਕਰਕੇ ਪੰਜਾਬ ਦੇ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ । ਉਨ੍ਹਾਂ ਆਖਿਆ ਕਿ ਇੱਕ ਪਾਸੇ ਮੁੱਖ ਮੰਤਰੀ ਮਾਨ ਤੇ ਉਨ੍ਹਾਂ ਦੀ ਸਰਕਾਰ ਇਹ ਕਹਿ ਰਹੀ ਹੈ ਕਿ ਪੰਜਾਬ ਵਿੱਚ ਨਸ਼ਾ ਖਤਮ ਹੋ ਚੁੱਕਿਆ ਹੈ ਪਰ ਦੂਸਰੇ ਪਾਸੇ ਆਏ ਦਿਨ ਨਸ਼ਿਆ ਕਾਰਣ ਧੜ੍ਹਾ-ਧੜ੍ਹ ਮੌਤਾਂ ਹੋ ਰਹੀਆਂ ਹਨ ਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਘੁਣ ਵਾਂਗ ਖਾ ਰਿਹਾ ਹੈ ਪਰ ਸਰਕਾਰ ਇਹ ਸਭ ਕੁੱਝ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ । ਸ੍ਰ. ਢੀਂਡਸਾ ਤੋਂ ਇਹ ਪੁੱਛੇ ਜਾਣ ‘ਤੇ ਕਿ 2027 ਦੀ ਵਿਧਾਨ ਸਭਾ ਦੀ ਚੋਣਾਂ ਵਿੱਚ ਤੁਸੀਂ ਕਿਸ ਪਾਰਟੀ/ਦਲ ਨਾਲ ਸਮਝੌਤਾ ਕਰੋਂਗੇ, ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਭਾਵੇਂ ਕਿ ਇਹ ਪਾਰਟੀ ਹਾਈਕਮਾਨ ਦਾ ਫੈਂਸਲਾ ਹੈ ਪਰ ਹਮਖਿਆਲੀ ਪਾਰਟੀ/ਦਲ ਨਾਲ ਸਮਝੌਤਾ ਕਰਕੇ ਚੋਣ ਲੜਾਂਗੇ ।