ਪਿੰਡ ਕੰਗਣਵਾਲ ’ਚ ਨਸ਼ਾ ਪ੍ਰਭਾਵਿਤ ਥਾਂ ਦੀ ਸਫ਼ਾਈ,
ਮੁੜ ਨਸ਼ਾ ਸੇਵਨ ਰੋਕਣ ਲਈ ਪੁਲਿਸ ਨੇ ਵਧਾਈ ਨਿਗਰਾਨੀ
ਅਹਿਮਦਗੜ੍ਹ, 24 ਅਕਤੂਬਰ (ਰਣਧੀਰ ਸਿੰਘ ਮਹੋਲੀ)-ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵਲੋਂ ਨਸ਼ਾ ਪ੍ਰਭਾਵਿਤ ਥਾਵਾਂ ਦੀ ਸਫ਼ਾਈ ਅਤੇ ਉੱਥੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਐੱਸ.
ਅਹਿਮਦਗੜ੍ਹ, 24 ਅਕਤੂਬਰ (ਰਣਧੀਰ ਸਿੰਘ ਮਹੋਲੀ)-ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵਲੋਂ ਨਸ਼ਾ ਪ੍ਰਭਾਵਿਤ ਥਾਵਾਂ ਦੀ ਸਫ਼ਾਈ ਅਤੇ ਉੱਥੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੀ ਨਿਗਰਾਨੀ ਹੇਠ ਅਤੇ ਡੀ.ਐੱਸ.ਪੀ. (ਡੀ) ਸ੍ਰੀ ਦੀਪਿੰਦਰਪਾਲ ਸਿੰਘ ਜੇਜੀ ਦੀ ਅਗਵਾਈ ਵਿੱਚ ਪਿੰਡ ਕੰਗਣਵਾਲ ਵਿਖੇ ਨਸ਼ਾ ਪ੍ਰਭਾਵਿਤ ਹਾਟਸਪਾਟ ਦੀ ਸਫ਼ਾਈ ਕਰਵਾਈ ਗਈ। ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਨੇ ਪਿੰਡ ਦੀ ਪੰਚਾਇਤ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਸ ਥਾਂ ਦੀ ਸਫ਼ਾਈ ਕਰਵਾਈ, ਜਿੱਥੇ ਨਸ਼ਾ ਸੇਵਨ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਸਥਾਨ ’ਤੇ ਮੁੜ ਨਸ਼ਾ ਸੇਵਨ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਗਸ਼ਤ ਅਤੇ ਨਿਗਰਾਨੀ ਵੀ ਵਧਾ ਦਿੱਤੀ ਗਈ ਹੈ। ਡੀ.ਐੱਸ.ਪੀ. (ਡੀ) ਦੀਪਿੰਦਰਪਾਲ ਸਿੰਘ ਜੇਜੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ਾ ਪ੍ਰਭਾਵਿਤ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਉਣਾ ਵੀ ਹੈ। ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਨਾਲ ਜੋੜਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਕਰਵਾਉਣ ਅਤੇ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਸੀ.ਏ. ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਥਾਣਾ ਸਦਰ ਅਹਿਮਦਗੜ੍ਹ ਦੇ ਇੰਸਪੈਕਟਰ ਗੁਰਪ੍ਰੀਤ ਕੌਰ ਸਮੇਤ ਵੱਖ-ਵੱਖ ਸਿਵਲ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਹਾਜ਼ਰ ਸਨ।