ਪੈਨਸ਼ਨਰ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਵੀ ਕਰ ਰਹੇ ਹਨ- ਅਰੋੜਾ
ਸੰਗਰੂਰ, 24 ਅਕਤੂਬਰ (ਚੌਧਰੀ ਨੰਦ ਲਾਲਾ ਗਾਂਧੀ)- ਸਥਾਨਿਕ ਤਹਿਸੀਲ ਕੰਪਲੈਕਸ ਸਥਿਤ ਜ਼ਿਲ੍ਹਾ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਫਤਰ ਵਿਖੇ ਪੈਨਸ਼ਨਰਜ਼ ਸਾਥੀਆਂ ਦੀ ਵਿਸ਼ੇਸ਼ ਮੀਟਿੰਗ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਚੈਅਰਮੈਨ ਰਵਿੰਦਰ ਸਿੰਘ ਗੁੱਡੂ, ਦਰਸ਼ਨ ਸਿੰਘ ਨੌਰਥ ਜ਼ਿਲ੍ਹਾ ਸਕੱਤਰ ਅਤੇ ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ ਦੀ ਅਗਵਾਈ ਵਿਚ ਹੋਈ। ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਯੂਨਿਟ ਜਨਰਲ ਸਕੱਤਰ ਅਵਿਨਾਸ਼ ਸ਼ਰਮਾ ਵਲੋਂ ਕੀਤੇ ਗਏ ਮੰਚ ਦੇ ਦੌਰਾਨ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਤੀ ਨਾਂਹ ਪੱਖੀ ਵਤੀਰੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ।
ਸੰਗਰੂਰ, 24 ਅਕਤੂਬਰ (ਚੌਧਰੀ ਨੰਦ ਲਾਲਾ ਗਾਂਧੀ)- ਸਥਾਨਿਕ ਤਹਿਸੀਲ ਕੰਪਲੈਕਸ ਸਥਿਤ ਜ਼ਿਲ੍ਹਾ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਫਤਰ ਵਿਖੇ ਪੈਨਸ਼ਨਰਜ਼ ਸਾਥੀਆਂ ਦੀ ਵਿਸ਼ੇਸ਼ ਮੀਟਿੰਗ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਚੈਅਰਮੈਨ ਰਵਿੰਦਰ ਸਿੰਘ ਗੁੱਡੂ, ਦਰਸ਼ਨ ਸਿੰਘ ਨੌਰਥ ਜ਼ਿਲ੍ਹਾ ਸਕੱਤਰ ਅਤੇ ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ ਦੀ ਅਗਵਾਈ ਵਿਚ ਹੋਈ। ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਯੂਨਿਟ ਜਨਰਲ ਸਕੱਤਰ ਅਵਿਨਾਸ਼ ਸ਼ਰਮਾ ਵਲੋਂ ਕੀਤੇ ਗਏ ਮੰਚ ਦੇ ਦੌਰਾਨ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਤੀ ਨਾਂਹ ਪੱਖੀ ਵਤੀਰੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ । ਸ੍ਰੀ ਅਰੋੜਾ ਨੇ ਇਹ ਵੀ ਦੱਸਿਆ ਕਿ ਪੈਨਸ਼ਨਰ ਜਿਥੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਹਨ, ਉਥੇ ਸਮਾਜ ਸੇਵਾ, ਲੋਕ ਭਲਾਈ ਅਤੇ ਮਨੁੱਖਤਾ ਲਈ ਵੀ ਸੇਵਾਵਾਂ ਨਿਭਾਉਂਦੇ ਹਨ। ਐਸੋਸੀਏਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਵਲੋਂ ਸਿਹਤ ਅਤੇ ਸਿੱਖਿਆ ਸਬੰਧੀ ਸੰਸਥਾ ਵਿੱਦਿਆ ਵੰਸ਼ ਰਾਹੀਂ ਲੋੜਵੰਦਾਂ ਦੀ ਸਹਾਇਤਾ ਦੇ ਨਾਲ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੀ ਸਟੈਸ਼ਨਰੀ, ਬੈਗ, ਸਵੱਛ ਪਾਣੀ ਲਈ ਆਰ.ਓ. ਸਿਸਟਮ ਲਗਾਏ ਜਾਂਦੇ ਹਨ। ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਸਮਾਜ ਸੇਵੀ ਅਤੇ ਪੈਨਸ਼ਨਰਾਂ ਦੇ ਸੰਗਰੂਰ ਯੂਨਿਟ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਵਲੋਂ ਸਾਂਝੇ ਫਰੰਟ ਵਲੋਂ ਸੰਗਰੂਰ ਵਿਖੇ ਪੰਜਾਬ ਸਰਕਾਰ ਵਿਰੁੱਧ ਹੋਈ ਲਾਮਿਸਾਲ ਰੋਸ ਰੈਲੀ ਦੇ ਮੁੱਖ ਪ੍ਰਬੰਧਕ ਦੇ ਤੌਰ ’ਤੇ ਨਿਭਾਈ ਜ਼ਿੰਮੇਵਾਰੀ ਦਾ ਵਿਸ਼ੇਸ਼ ਜ਼ਿਕਰ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਜੱਸੀ ਨੂੰ ਉਨ੍ਹਾਂ ਵਲੋਂ ਕੀਤੇ ਗਏ ਸ਼ਲਾਘਾਯੋਗ ਸਮਾਜ ਸੇਵੀ ਕੰਮਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ ਗੁੱਡੂ, ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਯੂਨਿਟ, ਰਾਮ ਲਾਲ ਪਾਂਧੀ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਵਿੰਦਰ ਸਿੰਘ ਭੱਠਲ, ਜੰਟ ਸਿੰਘ ਸੋਹੀਆਂ ਚੇਅਰਮੈਨ, ਸੱਜਣ ਸਿੰਘ ਪੂਨੀਆ, ਗੁਰਦੇਵ ਸਿੰਘ ਲੂੰਬਾ,ਲਾਭ ਸਿੰਘ, ਸੱਤ ਪਾਲ ਸਿੰਗਲਾ, ਸੁਰਿੰਦਰ ਸਿੰਘ ਸੋਢੀ ਆਦਿ ਨੇ ਵੀ ਭੁਪਿੰਦਰ ਸਿੰਘ ਜੱਸੀ ਵਲੋਂ ਕੀਤੀ ਜਾ ਰਹੀ ਅਗਵਾਈ ਦੀ ਸ਼ਲਾਘਾ ਕੀਤੀ। ਉਪਰੰਤ ਉਪਰੋਕਤ ਸ਼ਖਸੀਅਤਾਂ ਦੇ ਨਾਲ ਅਮਰ ਸਿੰਘ ਚਾਹਲ, ਕਰਨੈਲ ਸਿੰਘ ਸ਼ੇਖੋਂ, ਨੰਦ ਲਾਲ ਮਲਹੋਤਰਾ,ਓਮ ਪ੍ਰਕਾਸ਼ ਸ਼ਰਮਾ, ਲਾਲ ਚੰਦ ਸੇਣੀ ,ਦੇਵਿੰਦਰ ਜਿੰਦਲ ਆਦਿ ਵੀ ਹਾਜ਼ਰ ਸਨ।