ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ’ਚ ਪਾਇਨੀਅਰ ਕਾਨਵੈਂਟ ਸਕੂਲ ਦੇ ਜਪਜੋਤ ਸਿੰਘ ਨੇ ਮਾਰੀ ਬਾਜ਼ੀ
ਮਾਲੇਰਕੋਟਲਾ, ਅਮਰਗੜ੍ਹ, 24 ਅਕਤੂਬਰ ( ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ)-ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਪ੍ਰਾਇਮਰੀ ਵਿੰਗ ਦੇ ਹੋਣਹਾਰ ਵਿਦਿਆਰਥੀ ਜਪਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ । ਪੰਜਵੀਂ ਜਮਾਤ ਦੇ ਵਿਦਿਆਰਥੀ ਅਤੇ ਪਿੰਡ ਉਕਸੀ ਦੁਧਾਲ ਦੇ ਵਸਨੀਕ ਜਪਜੋਤ ਸਿੰਘ ਨੇ ਆਪਣੀ ਖੇਡ-ਕਲਾ, ਦ੍ਰਿੜ੍ਹ ਇਰਾਦੇ ਅਤੇ ਬਿਹਤਰੀਨ ਪ੍ਰਦਰਸ਼ਨ ਸਦਕਾ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਕਰਦਿਆਂ ਇਲਾਕੇ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ।
ਜ
ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ । ਤਸਵੀਰ- ਸਰੌਦ
25-10-2026
ਮਾਲੇਰਕੋਟਲਾ, ਅਮਰਗੜ੍ਹ, 24 ਅਕਤੂਬਰ ( ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ)-ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਪ੍ਰਾਇਮਰੀ ਵਿੰਗ ਦੇ ਹੋਣਹਾਰ ਵਿਦਿਆਰਥੀ ਜਪਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ । ਪੰਜਵੀਂ ਜਮਾਤ ਦੇ ਵਿਦਿਆਰਥੀ ਅਤੇ ਪਿੰਡ ਉਕਸੀ ਦੁਧਾਲ ਦੇ ਵਸਨੀਕ ਜਪਜੋਤ ਸਿੰਘ ਨੇ ਆਪਣੀ ਖੇਡ-ਕਲਾ, ਦ੍ਰਿੜ੍ਹ ਇਰਾਦੇ ਅਤੇ ਬਿਹਤਰੀਨ ਪ੍ਰਦਰਸ਼ਨ ਸਦਕਾ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਕਰਦਿਆਂ ਇਲਾਕੇ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਇਸ ਜਿੱਤ ਦੇ ਨਾਲ ਉਸ ਨੇ ਸਟੇਟ ਪੱਧਰੀ ਕਰਾਟੇ ਮੁਕਾਬਲੇ ਲਈ ਵੀ ਕੁਆਲੀਫਾਈ ਕਰ ਲਿਆ ਹੈ। ਜਪਜੋਤ ਸਿੰਘ ਦੀ ਇਸ ਸ਼ਾਨਦਾਰ ਸਫਲਤਾ ਨਾਲ ਪਾਇਨੀਅਰ ਕਾਨਵੈਂਟ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਸ ਦੀ ਇਹ ਪ੍ਰਾਪਤੀ ਨਾ ਸਿਰਫ਼ ਸਕੂਲ ਲਈ ਮਾਣ ਵਾਲੀ ਗੱਲ ਹੈ, ਸਗੋਂ ਪਿੰਡ ਉਕਸੀ ਦੁਧਾਲ ਅਤੇ ਸਮੁੱਚੇ ਇਲਾਕੇ ਲਈ ਵੀ ਖੁਸ਼ੀ ਅਤੇ ਮਾਣ ਭਰੇ ਪਲ ਹਨ। ਸਕੂਲ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਅਤੇ ਸਕੂਲ ਪ੍ਰਬੰਧਕਾਂ ਨੇ ਜਪਜੋਤ ਸਿੰਘ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ