‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਦਿਵਾਲੀਆਪਣ ਦੇ ਕੰਢੇ ਲਿਆ ਦਿੱਤਾ- ਰਾਜੇਸ਼ ਧੀਮਾਨ
ਸੁਨਾਮ ਊਧਮ ਸਿੰਘ ਵਾਲਾ, 24 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਰਾਜੇਸ਼ ਧੀਮਾਨ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਆਮਦਨ ਨੂੰ ਸਰਪਲੱਸ ਕਰਨ ਦਾ ਦਾਅਵਾ ਕਰਕੇ ਸੱਤਾ ਵਿਚ ਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਸਿਰ 5 ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਸੂਬੇ ਦੀ ਕਾਨੂੰਨ ਵਿਵਸਥਾ ਦੇ ਬੁਰੇ ਹਾਲਤਾਂ ਦੇ ਨਾਲ-ਨਾਲ ਹਰ ਗਲੀ ਮੁਹੱਲੇ ਵਿਚ ਨਸ਼ਿਆਂ ਦਾ ਬੋਲਬਾਲਾ ਹੈ।
ਸੁਨਾਮ ਊਧਮ ਸਿੰਘ ਵਾਲਾ, 24 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਰਾਜੇਸ਼ ਧੀਮਾਨ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਆਮਦਨ ਨੂੰ ਸਰਪਲੱਸ ਕਰਨ ਦਾ ਦਾਅਵਾ ਕਰਕੇ ਸੱਤਾ ਵਿਚ ਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਸਿਰ 5 ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਸੂਬੇ ਦੀ ਕਾਨੂੰਨ ਵਿਵਸਥਾ ਦੇ ਬੁਰੇ ਹਾਲਤਾਂ ਦੇ ਨਾਲ-ਨਾਲ ਹਰ ਗਲੀ ਮੁਹੱਲੇ ਵਿਚ ਨਸ਼ਿਆਂ ਦਾ ਬੋਲਬਾਲਾ ਹੈ। ਵਿਰੋਧੀ ਪਾਰਟੀਆਂ ਵੱਲੋਂ ਭਾਰਤ ਦੇ ਚੋਣ ਕਮਿਸ਼ਨਰ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਬੋਲਦਿਆਂ ਕਿਹਾ ਕਿ ਆਪ ਅਤੇ ਕਾਂਗਰਸ ਪਾਰਟੀ ਪੰਜਾਬ ਵਿਚ ਹੋਈ ਐਸ.ਆਈ.ਆਰ. ਬਾਰੇ ਬਿਲਕੁਲ ਚੁੱਪ ਹਨ, ਜਦੋਂ ਕਿ ਦੂਜਿਆਂ ਸੂਬਿਆਂ ਬਾਰੇ ਇਸ ਨੂੰ ਗ਼ਲਤ ਪ੍ਰਚਾਰਿਆ ਜਾ ਰਿਹਾ ਹੈ। ਇਸ ਮਾਮਲੇ ਵਿਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਲੋਕਾਂ ਸਾਹਮਣੇ ਦੂਹਰਾ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 2027 ਵਿਚ ਸਤਾ ਸੰਭਾਲਣ ’ਤੇ ਭਾਜਪਾ ਪੰਜਾਬ ਨੂੰ ਮੁੜ ਲੀਹ ’ਤੇ ਲੈ ਕੇ ਆਵੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਰਣਧੀਰ ਸਿੰਘ ਕਲੇਰ, ਪ੍ਰਧਾਨ ਰਾਜੀਵ ਮੱਖਣ, ਅਸ਼ੋਕ ਗੋਇਲ ਅਤੇ ਸੰਦੀਪ ਬਾਕਸਰ ਆਦਿ ਆਗੂ ਮੌਜੂਦ ਸਨ।