ਮਾਲੇਰਕੋਟਲਾ ’ਚ ਨਸ਼ਿਆਂ ਵਾਲੇ ਖੇਤਰਾਂ ਦੀ ਪਛਾਣ ਹੁਣ ਨਸ਼ਾ ਨਹੀਂ ਸਗੋਂ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਬਣੇਗੀ- ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 24 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਇਲਾਕਿਆਂ ਨੂੰ ਮੁੜ ਸੁਰੱਖਿਅਤ, ਸਿਹਤਮੰਦ ਅਤੇ ਜੀਵੰਤ ਬਣਾਉਣ ਦੇ ਸੰਕਲਪ ਨਾਲ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਛਾਣੇ ਗਏ ਖੇਤਰਾਂ ਦੀ ਮੁੜ ਸੁਰਜੀਤੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ।
ਮ
ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡੀ.ਸੀ. ਮਲੇਰਕੋਟਲਾ। ਤਸਵੀਰ-ਸਰੌਦ
25-10-2026
ਮਾਲੇਰਕੋਟਲਾ, 24 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਇਲਾਕਿਆਂ ਨੂੰ ਮੁੜ ਸੁਰੱਖਿਅਤ, ਸਿਹਤਮੰਦ ਅਤੇ ਜੀਵੰਤ ਬਣਾਉਣ ਦੇ ਸੰਕਲਪ ਨਾਲ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਛਾਣੇ ਗਏ ਖੇਤਰਾਂ ਦੀ ਮੁੜ ਸੁਰਜੀਤੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਤਸਕਰਾਂ ਨੂੰ ਨੱਥ ਪਾਉਣ ਤੱਕ ਸੀਮਤ ਨਹੀਂ, ਸਗੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਜ਼ਿੰਦਗੀ ਦੇ ਸੁਪਨਿਆਂ ਨਾਲ ਜੋੜਨ ਦਾ ਸਾਂਝਾ ਯਤਨ ਹੈ। ਉਨ੍ਹਾਂ ਕਿਹਾ ਕਿ ਕਿਸੇ ਮਾਂ ਦੀਆਂ ਅੱਖਾਂ ਵਿੱਚ ਆਪਣੇ ਪੁੱਤਰ ਲਈ ਉਮੀਦ ਮੁੜ ਜਗਾਉਣਾ ਹੀ ਇਸ ਮੁਹਿੰਮ ਦੀ ਅਸਲ ਸਾਰਥਕਤਾ ਹੋਵੇਗੀ। ਉਨ੍ਹਾਂ ਨਗਰ ਕੌਂਸਲਾਂ, ਪੇਂਡੂ ਵਿਕਾਸ ,ਜੰਗਲਾਤ ,ਨਹਿਰੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸੁੰਨਸਾਨ ਥਾਵਾਂ ਦੀ ਸਫ਼ਾਈ, ਖੰਡਰ ਇਮਾਰਤਾਂ ਦੀ ਸੰਭਾਲ, ਸਟ੍ਰੀਟ ਲਾਈਟਾਂ, ਸੀ.ਸੀ.ਟੀ.ਵੀ. ਕੈਮਰਿਆਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਰਾਜੇਸ਼ ਕੁਮਾਰ, ਐਸ.ਪੀ ਰਮਨਦੀਪ ਸਿੰਘ, ਡੀ.ਐਸ.ਪੀ ਮਾਨਵਜੀਤ ਸਿੰਘ, ਡੀ.ਐਸ.ਪੀ ਸੁਮਿਤ ਸੂਦ, ਡੀ.ਐਸ.ਪੀ ਇੰਦਰਪਾਲ ਚੌਹਾਨ, ਡੀ.ਐਸ.ਪੀ ਯਾਦਵਿੰਦਰ ਸਿੰਘ, ਡੀ.ਐਸ.ਪੀ ਸੰਜੀਵ ਕਪੂਰ, ਡੀ.ਐਸ.ਪੀ ਦੀਪਇੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ ,ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫਸਰ ਅਸ਼ੀਸ਼ ਕੁਮਾਰ, ਬੀ.ਡੀ.ਪੀ.ਓ ਕਰਨਵੀਰ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।