ਧੂਰੀ ਸਿਟੀ ਪੁਲਿਸ ਨੇ ਦੁਕਾਨਾਂ ’ਤੇ ਚੋਰੀ ਕਰਨ ਵਾਲੇ ਦੋ ਮੁਲਜ਼ਮ ਫੜੇ
ਧੂਰੀ, 24 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਸ਼ਹਿਰ ਵਿਚ ਅਪਰਾਧਿਕ ਗਤੀਵਿਧੀਆਂ ਅਤੇ ਚੋਰੀ ਦੀਆਂ ਵਾਰਦਾਤਾਂ ‘ਤੇ ਠੱਲ੍ਹ ਪਾਉਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਧੂਰੀ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਟੀਮ ਨੇ ਤਾਜ਼ਾ ਚੋਰੀ ਦੇ ਇੱਕ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਕਈ ਚੋਰੀਆਂ ਟਰੇਸ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਰਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਮੁਲਜਮਾਂ ਨੂੰ ਦਬੋਚਿਆ ਹੈ।
ਧੂਰੀ, 24 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਸ਼ਹਿਰ ਵਿਚ ਅਪਰਾਧਿਕ ਗਤੀਵਿਧੀਆਂ ਅਤੇ ਚੋਰੀ ਦੀਆਂ ਵਾਰਦਾਤਾਂ ‘ਤੇ ਠੱਲ੍ਹ ਪਾਉਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਧੂਰੀ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਟੀਮ ਨੇ ਤਾਜ਼ਾ ਚੋਰੀ ਦੇ ਇੱਕ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਕਈ ਚੋਰੀਆਂ ਟਰੇਸ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਰਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਮੁਲਜਮਾਂ ਨੂੰ ਦਬੋਚਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਉਰਫ਼ ਮੋਟਰ ਅਤੇ ਸਾਗਰ, ਵਾਸੀਆਨ ਪਾਤੜਾਂ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪਹਿਲਾਂ ਵੀ ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਿਲ ਰਹੇ ਹਨ ਅਤੇ ਪੁਲਿਸ ਰਿਕਾਰਡ ਵਿੱਚ ਆਦਤਨ ਅਪਰਾਧੀ ਵਜੋਂ ਦਰਜ ਹਨ। ਇੰਸਪੈਕਟਰ ਬਾਵਾ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ, ਤਾਂ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਚੋਰੀ ਅਤੇ ਸੰਨ੍ਹਮਾਰੀ ਲਈ ਵਰਤੇ ਜਾਂਦੇ ਖ਼ਤਰਨਾਕ ਸੰਦ ਜਿਵੇਂ ਕਿ ਪਲਾਸ, ਲੋਹੇ ਦੀ ਸੱਬਲ ਅਤੇ ਪੇਚਕਸ ਬਰਾਮਦ ਕੀਤੇ ਗਏ। ਡੂੰਘਾਈ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਧੂਰੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਰੀ ਦੀਆਂ ਦੋ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਇਕਬਾਲ ਵੀ ਕੀਤਾ ਹੈ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਚੋਰੀ ਕੀਤਾ ਲੈਪਟਾਪ ਅਤੇ ਨਕਦੀ ਖ਼ਰਚ/ਖੁਰਦ-ਬੁਰਦ ਕਰ ਦਿੱਤੀ ਹੈ। ਇਸ ਜੁਰਮ ਦੇ ਮੱਦੇਨਜ਼ਰ ਮੁਕੱਦਮੇ ਵਿੱਚ ਭਾਰਤੀ ਨਿਆਇ ਸੰਹਿਤਾ ਦੀਆਂ ਬਣਦੀਆਂ ਧਾਰਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਦੋਵਾਂ ਮੁਲਜਮਾਂ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।