24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੱਪ ਦੇ ਡੰਗਣ ਕਾਰਨ 26 ਸਾਲਾ ਵਿਆਹੁਤਾ ਔਰਤ ਦੀ ਮੌਤ ਢੀਂਡਸਾ ਵਲੋਂ ਦੁੱਖ ਦਾ ਪ੍ਰਗਟਾਵਾ

ਖਨੌਰੀ, 24 ਅਕਤੂਬਰ (ਬਲਵਿੰਦਰ ਸਿੰਘ ਥਿੰਦ)– ਨੇੜਲੇ ਪਿੰਡ ਗੁਲਾੜੀ ਦੀ ਰਹਿਣ ਵਾਲੀ 26 ਸਾਲਾ ਰਜਨੀ ਪਤਨੀ ਕੁਲਵਿੰਦਰ ਸਿੰਘ ਦੀ ਬੀਤੇ ਦਿਨੀਂ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ’ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।

Ad Position 21
No active advertisement
ਅਜੀਤ ਡੈਸਕ 25-10-2026
ਖਨੌਰੀ, 24 ਅਕਤੂਬਰ (ਬਲਵਿੰਦਰ ਸਿੰਘ ਥਿੰਦ)– ਨੇੜਲੇ ਪਿੰਡ ਗੁਲਾੜੀ ਦੀ ਰਹਿਣ ਵਾਲੀ 26 ਸਾਲਾ ਰਜਨੀ ਪਤਨੀ ਕੁਲਵਿੰਦਰ ਸਿੰਘ ਦੀ ਬੀਤੇ ਦਿਨੀਂ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ’ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਅਣਕਿਆਸੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇੱਕ ਔਰਤ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣਾ ਬੇਹੱਦ ਮੰਦਭਾਗੀ ਅਤੇ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਰਜਨੀ ਇੱਕ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਅਤੇ ਉਸ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁਖਾਂਤ ਨੇ ਤਿੰਨ ਮਾਸੂਮ ਬੱਚਿਆਂ ਤੋਂ ਉਨ੍ਹਾਂ ਦੀ ਮਾਂ ਦਾ ਸਾਇਆ ਖੋਹ ਲਿਆ ਹੈ। ਇਸ ਮੌਕੇ ਠੇਕੇਦਾਰ ਰਿਸ਼ੀਪਾਲ ਘੁਲਾੜੀ, ਸਤਬੀਰ ਸਿੰਘ ਸ਼ਾਸਤਰੀ, ਕਿਰਪਾਲ ਸਿੰਘ, ਚਤਰੂ ਰਾਮ, ਸਤਿਆਵਾਨ, ਜੀਤ ਸਿੰਘ, ਰੋਸ਼ਨ ਲਾਲ, ਇਸ਼ਵਰ ਸਿੰਘ, ਦਾਰਾ ਸਿੰਘ, ਰਾਮੇਸ਼ਵਰ ਅਤੇ ਜੈ ਸਿੰਘ ਸਮੇਤ ਹੋਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਵਿੱਦਿਅਕ ਚੇਤਨਾ ਸਮਾਗਮ ਅਗਲੀ ਖ਼ਬਰ ਜ਼ੋਨਲ ਯੂਥ ਫੈਸਟੀਵਲ ’ਚ ਅਕਾਲ ਕਾਲਜ ਆਫ਼ ਐਜੂਕੇਸ਼ਨ ਨੇ 11 ਮੁਕਾਬਲਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ
Ad Position 24