ਬੀਕੇਯੂ ਸਿੱਧੂਪੁਰ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਦਿੜ੍ਹਬਾ ਮੰਡੀ, 25 ਅਕਤੂਬਰ (ਜਸਵੀਰ ਸਿੰਘ ਔਜਲਾ)-ਪਿੰਡ ਛਾਹੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਚੋਣ ਨਿਸ਼ਾਨ ਝਾੜੂ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਚਿੱਟੇ ਅਤੇ ਹੋਰ ਮੈਡੀਕਲ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਹੋਰ ਗੰਭੀਰ ਹੋ ਗਈ ਹੈ।
ਦਿੜ੍ਹਬਾ ਮੰਡੀ, 25 ਅਕਤੂਬਰ (ਜਸਵੀਰ ਸਿੰਘ ਔਜਲਾ)-ਪਿੰਡ ਛਾਹੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਚੋਣ ਨਿਸ਼ਾਨ ਝਾੜੂ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਚਿੱਟੇ ਅਤੇ ਹੋਰ ਮੈਡੀਕਲ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਹੋਰ ਗੰਭੀਰ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ’ਤੇ ਪਰਚੇ ਦਰਜ ਕੀਤੇ ਗਏ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਸੰਘਰਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਦੀ ਕਾਰਵਾਈ ਤਸੱਲੀਬਖ਼ਸ਼ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਵਾਅਦਿਆਂ ਤੋਂ ਨਿਰਾਸ਼ ਹੋ ਕੇ ਉਨ੍ਹਾਂ ਨੇ ਇਹ ਪ੍ਰਦਰਸ਼ਨ ਕੀਤਾ ਹੈ। 25 ਐਸਐਨਜੀ63 ਝਾੜੂ ਨੂੰ ਅੱਗ ਲਗਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਬੀਕੇਯੂ ਸਿੱਧੂਪੁਰ ਦੇ ਆਗੂ। ਤਸਵੀਰ-ਔਜਲਾ