26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਐਕਸ਼ਨ ਕਮੇਟੀ ਦੇ ਸੱਦੇ ’ਤੇ ਬੀ.ਕੇ.ਯੂ. ਸਿੱਧੂਪੁਰ ਨੇ ਪਿੰਡ-ਪਿੰਡ ਝਾੜੂ ਫੂਕ ਕੇ ਕੀਤੇ ਰੋਸ ਪ੍ਰਦਰਸ਼ਨ ਸਰਕਾਰ ਜਲਦ ਪਰਿਵਾਰ ਤੇ ਐਕਸ਼ਨ ਦੀਆਂ ਕਮੇਟੀ ਦੀਆਂ ਮੰਗਾਂ ਮੰਨੇ - ਆਗੂ

ਲਹਿਰਾਗਾਗਾ 25 ਅਕਤੂਬਰ (ਅਸ਼ੋਕ ਗਰਗ)-ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੜਾਈ ਲੜਨ ਵਾਲੇ ਪਰਵਿੰਦਰ ਝੋਟਾ ਦਾ ਕਤਲ ਹੋਏ ਨੂੰ ਅੱਜ 13 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਵਲੋਂ ਐਕਸ਼ਨ ਕਮੇਟੀ ਤੇ ਪਰਿਵਾਰ ਦੀਆਂ ਮੰਗਾਂ ਨਾ ਮੰਨਣ ਤੋਂ ਜਾਹਰ ਹੁੰਦਾ ਹੈ ਕਿ ਸਰਕਾਰ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ।

Ad Position 21
No active advertisement
ਅਜੀਤ ਡੈਸਕ 26-10-2026
ਲਹਿਰਾਗਾਗਾ 25 ਅਕਤੂਬਰ (ਅਸ਼ੋਕ ਗਰਗ)-ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੜਾਈ ਲੜਨ ਵਾਲੇ ਪਰਵਿੰਦਰ ਝੋਟਾ ਦਾ ਕਤਲ ਹੋਏ ਨੂੰ ਅੱਜ 13 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਵਲੋਂ ਐਕਸ਼ਨ ਕਮੇਟੀ ਤੇ ਪਰਿਵਾਰ ਦੀਆਂ ਮੰਗਾਂ ਨਾ ਮੰਨਣ ਤੋਂ ਜਾਹਰ ਹੁੰਦਾ ਹੈ ਕਿ ਸਰਕਾਰ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਪਰਿਵਾਰ ਤੇ ਐਕਸ਼ਨ ਦੀਆਂ ਕਮੇਟੀ ਦੀਆਂ ਮੰਗਾਂ ਮੰਨੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ । ਉਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਐਕਸ਼ਨ ਕਮੇਟੀ ਵਲੋਂ ਦਿੱਤੇ ਜਾਣ ਵਾਲੇ ਹਰ ਸੰਘਰਸ਼ ਦਾ ਡਟਵਾਂ ਸਮਰਥਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਕਬੱਡੀ ਟੀਮ ਸਨਮਾਨਿਤ ਅਗਲੀ ਖ਼ਬਰ ਕਾਂਗਰਸ ਵਲੋਂ ਸਾਜਿਦ ਖਾਨ ਜ਼ਿਲ੍ਹਾ ਮਲੇਰਕੋਟਲਾ ਦੇ ਓ.ਬੀ.ਸੀ. ਪ੍ਰਧਾਨ ਨਿਯੁਕਤ
Ad Position 24