ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਰਸ਼ਨ ਸਿੰਘ ਝੁਨੇਰ ਵਲੋਂ ਉਪਰਾਲੇ
ਸੰਦੌੜ, 25 ਅਕਤੂਬਰ (ਜਸਵੀਰ ਸਿੰਘ ਜੱਸੀ)-ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਦਿਹਾਤੀ ਖੇਤਰਾਂ ’ਚ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਫਰਵਾਲੀ ਵਿਖੇ ਭਾਜਪਾ ਦੇ ਦਿਹਾਤੀ ਸਰਕਲ, ਹਲਕਾ ਮਾਲੇਰਕੋਟਲਾ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਸਰਪ੍ਰਸਤੀ ਹੇਠ ਹੋਈ।
ਸੰਦੌੜ, 25 ਅਕਤੂਬਰ (ਜਸਵੀਰ ਸਿੰਘ ਜੱਸੀ)-ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਦਿਹਾਤੀ ਖੇਤਰਾਂ ’ਚ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਫਰਵਾਲੀ ਵਿਖੇ ਭਾਜਪਾ ਦੇ ਦਿਹਾਤੀ ਸਰਕਲ, ਹਲਕਾ ਮਾਲੇਰਕੋਟਲਾ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਸਰਪ੍ਰਸਤੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਉੱਪਲ ਝੁਨੇਰ ਨੇ ਵਿਸ਼ੇਸ਼ ਭੂਮਿਕਾ ਨਿਭਾਉਂਦਿਆਂ ਪਿੰਡਾਂ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਦਿਹਾਤੀ ਖੇਤਰਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਸਮੇਂ ਦੀ ਲੋੜ ਹੈ। ਦਰਸ਼ਨ ਸਿੰਘ ਝੁਨੇਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ’ਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸੂਦ ਅਤੇ ਜ਼ਿਲ੍ਹਾ ਮਾਲੇਰਕੋਟਲਾ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਐਡਵੋਕੇਟ ਮਨਪ੍ਰੀਤ ਬੱਗਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਰਕਲ ਦੇ ਉਪ ਪ੍ਰਧਾਨ ਜ਼ੋਰਾਵਰ ਸਿੰਘ ਅਤੇ ਪਰਮਿੰਦਰ ਸਿੰਘ, ਜਨਰਲ ਸਕੱਤਰ ਭੁਪਿੰਦਰ ਸਿੰਘ, ਅਮਨ ਸਿੰਘ, ਜਸਵੰਤ ਸਿੰਘ, ਭੋਲਾ ਸਿੰਘ ਪੰਚ ਅਤੇ ਹਰਜੀਤ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਜਥੇਬੰਦਕ ਮਜ਼ਬੂਤੀ ਅਤੇ ਪਿੰਡਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।