ਮਾਨਸਾ ਕਤਲ ਕਾਂਡ ਦੇ ਵਿਰੋਧ ’ਚ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
ਸ਼ੇਰਪੁਰ, 26 ਅਕਤੂਬਰ (ਮੇਘ ਰਾਜ ਜੋਸ਼ੀ)-ਮਾਨਸਾ ਵਿਚ ਨਸਿਆ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਨੂੰ ਲੈ ਕੇ ਪੰਜਾਬ ਸਮੇਤ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਸਿੱਖ ਭਾਈਚਾਰੇ ਵਲੋਂ ਇਕੱਠ ਕਰਕੇ ਰੋਸ ਪ੍ਰਗਟਾਇਆ ਗਿਆ ਅਤੇ ਕਤਲ ਕਾਂਡ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ।
ਕ
ਕਨੇਡਾ ਦੇ ਸ਼ਹਿਰ ਕੈਲਗਰੀ ਦੇ ਪਾਰਕ ਵਿੱਚ ਸਿੱਖ ਭਾਈਚਾਰੇ ਦੇ ਲੋਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਸਬੰਧੀ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ-ਮੇਘ ਰਾਜ ਜੋਸ਼ੀ
27-10-2026
ਸ਼ੇਰਪੁਰ, 26 ਅਕਤੂਬਰ (ਮੇਘ ਰਾਜ ਜੋਸ਼ੀ)-ਮਾਨਸਾ ਵਿਚ ਨਸਿਆ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਨੂੰ ਲੈ ਕੇ ਪੰਜਾਬ ਸਮੇਤ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਸਿੱਖ ਭਾਈਚਾਰੇ ਵਲੋਂ ਇਕੱਠ ਕਰਕੇ ਰੋਸ ਪ੍ਰਗਟਾਇਆ ਗਿਆ ਅਤੇ ਕਤਲ ਕਾਂਡ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ।ਇਕੱਠ ਨੂੰ ਸੰਬੋਧਨ ਕਰਦਿਆਂ ਮਾਸਟਰ ਅਵਤਾਰ ਸਿੰਘ ਖੇੜੀ ਚਹਿਲਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਦੁਖਦਾਈ ਅਤੇ ਮੰਦਭਾ ਗੀ ਘਟਨਾ ਹੈ, ਜਿਸ ਨੇ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਵੀ ਗਹਿਰਾ ਸਦਮਾ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿੱਚ ਹਿੰਸਕ ਘਟਨਾਵਾਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ ਅਤੇ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਤੁਰੰਤ ਤੇ ਨਿਰਪੱਖ ਕਾਰਵਾਈ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ। ਇਸ ਮੌਕੇ ਜਗਤਾਰ ਸਿੰਘ ਬਰਾੜ, ਅਵਤਾਰ ਸਿੰਘ ਚਹਿਲ, ਸਤਵੀਰ ਸਿੰਘ, ਜਸਨਜੋਤ ਸਿੰਘ, ਜਗਪਾਲ ਸਿੰਘ, ਰਣਧੀਰ ਸਿੰਘ, ਨਿਰਪਾਲ ਸਿੰਘ ਅਤੇ ਜਗਬੀਰ ਸਿੰਘ ਤੋਂ ਇਲਾਵਾ ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਮੈਂਬਰ ਹਾਜ਼ਰ ਸਨ।