27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਏਸ਼ੀਅਨ ਖੇਡਾਂ ’ਚ ਭਾਰਤ ਦੀ ਤੀਜੀ ਜਿੱਤ- ਮਲੇਰਕੋਟਲਾ ਦੇ ਮੁਹੰਮਦ ਯਾਸਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਇਤਿਹਾਸ

ਮਲੇਰਕੋਟਲਾ, 26 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ)-ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਪਿਛਲੇ ਦਿਨੀਂ ਹੋਈਆਂ ਪੰਜਵੀਆਂ ਏਸ਼ੀਅਨ ਪੈਰਾ ਖੇਡਾਂ-2026 ਵਿੱਚ ਭਾਰਤੀ ਖਿਡਾਰੀਆਂ ਨੇ ਪੁਰਸ਼ਾਂ ਦੇ ਸ਼ਾਟਪੁੱਟ ਐੱਫ-46 ਮੁਕਾਬਲੇ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਿੰਨੇ ਤਗਮੇ ਜਿੱਤ ਕੇ ਦੇਸ਼ ਨੂੰ ਮਾਣਮੱਤੀ ਪ੍ਰਾਪਤੀ ਦਿਵਾਈ ਹੈ। ਇਸ ਸ਼ਾਨਦਾਰ ਜਿੱਤ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੇ ਅਮਰਗੜ੍ਹ ਨਾਲ ਸਬੰਧਿਤ ਮੁਹੰਮਦ ਯਾਸਰ ਨੇ 15.

Ad Position 21
No active advertisement
ਏਸ਼ੀਅਨ ਖੇਡਾਂ ’ਚ ਭਾਰਤ ਦੇ ਜੇਤੂ ਖਿਡਾਰੀਆਂ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਤਸਵੀਰ-ਸਰੌਦ 27-10-2026
ਮਲੇਰਕੋਟਲਾ, 26 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ)-ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਪਿਛਲੇ ਦਿਨੀਂ ਹੋਈਆਂ ਪੰਜਵੀਆਂ ਏਸ਼ੀਅਨ ਪੈਰਾ ਖੇਡਾਂ-2026 ਵਿੱਚ ਭਾਰਤੀ ਖਿਡਾਰੀਆਂ ਨੇ ਪੁਰਸ਼ਾਂ ਦੇ ਸ਼ਾਟਪੁੱਟ ਐੱਫ-46 ਮੁਕਾਬਲੇ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਿੰਨੇ ਤਗਮੇ ਜਿੱਤ ਕੇ ਦੇਸ਼ ਨੂੰ ਮਾਣਮੱਤੀ ਪ੍ਰਾਪਤੀ ਦਿਵਾਈ ਹੈ। ਇਸ ਸ਼ਾਨਦਾਰ ਜਿੱਤ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੇ ਅਮਰਗੜ੍ਹ ਨਾਲ ਸਬੰਧਿਤ ਮੁਹੰਮਦ ਯਾਸਰ ਨੇ 15.06 ਮੀਟਰ ਗੋਲਾ ਸੁੱਟ ਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਇਤਿਹਾਸਕ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਮੁਹੰਮਦ ਯਾਸਰ, ਉਸ ਦੇ ਪਰਿਵਾਰ ਅਤੇ ਕੋਚ ਨੂੰ ਦਿਲੀ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਇਸੇ ਮੁਕਾਬਲੇ ਵਿੱਚ ਸਚਿਨ ਖਿਲਾਰੀ ਨੇ ਆਪਣੀ ਆਖ਼ਰੀ ਕੋਸ਼ਿਸ਼ ਵਿੱਚ 15.87 ਮੀਟਰ ਗੋਲਾ ਸੁੱਟ ਕੇ ਨਵਾਂ ਗੇਮਜ਼ ਰਿਕਾਰਡ ਬਣਾਉਂਦਿਆਂ ਸੋਨ ਤਗਮਾ ਜਿੱਤਿਆ, ਜਦਕਿ ਮੁਹੰਮਦ ਯਾਸਰ ਨੇ 15.06 ਮੀਟਰ ਨਾਲ ਚਾਂਦੀ ਅਤੇ ਪ੍ਰਵੀਨ ਨੇ 14.94 ਮੀਟਰ ਨਾਲ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਤਰ੍ਹਾਂ ਜੇਤੂ ਮੰਚ ਦੇ ਤਿੰਨੋਂ ਸਥਾਨਾਂ ’ਤੇ ਭਾਰਤੀ ਖਿਡਾਰੀਆਂ ਦਾ ਕਬਜ਼ਾ ਰਿਹਾ। ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਜਦੋਂ ਕੌਮਾਂਤਰੀ ਖੇਡ ਮੰਚ ’ਤੇ ਤਿੰਨੋਂ ਤਗਮੇ ਭਾਰਤ ਦੇ ਹਿੱਸੇ ਆਉਣ ਅਤੇ ਉਨ੍ਹਾਂ ਵਿੱਚ ਮਲੇਰਕੋਟਲਾ ਦਾ ਨੌਜਵਾਨ ਵੀ ਸ਼ਾਮਲ ਹੋਵੇ, ਤਾਂ ਇਹ ਖ਼ੁਸ਼ੀ ਸ਼ਬਦਾਂ ਵਿੱਚ ਬਿਆਨ ਕਰਨੀ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਬਚਪਨ ਵਿੱਚ ਵਾਪਰੇ ਹਾਦਸੇ ਤੋਂ ਬਾਅਦ ਵੀ ਮੁਹੰਮਦ ਯਾਸਰ ਨੇ ਆਪਣੇ ਸੁਪਨਿਆਂ ਦਾ ਪਿੱਛਾ ਨਹੀਂ ਛੱਡਿਆ। ਸਾਲ 2018 ਦੀਆਂ ਏਸ਼ੀਅਨ ਪੈਰਾ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਉਪਰੰਤ ਹੁਣ ਚਾਂਦੀ ਦਾ ਤਗਮਾ ਹਾਸਲ ਕਰਨਾ ਉਸ ਦੀ ਲਗਾਤਾਰ ਮਿਹਨਤ ਅਤੇ ਬੁਲੰਦ ਹੌਸਲੇ ਦਾ ਪ੍ਰਮਾਣ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵੀ ਮੁਹੰਮਦ ਯਾਸਰ ਨੂੰ ਵਧਾਈ ਦੇਣਾ ਸਮੁੱਚੇ ਜ਼ਿਲ੍ਹੇ ਲਈ ਵਿਸ਼ੇਸ਼ ਮਾਣ ਵਾਲੀ ਗੱਲ ਹੈ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਨਸ਼ੇ ਨੌਜਵਾਨੀ ਦੀ ਸਮਰੱਥਾ ਨੂੰ ਕਮਜ਼ੋਰ ਕਰਦੇ ਹਨ, ਜਦਕਿ ਖੇਡਾਂ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਝਾੜੂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
Ad Position 24