ਸਿੱਖੀ ਦੇ ਪ੍ਰਚਾਰ ਲਈ ਸੰਤ ਖੇੜੀ ਖੁਰਦ ਵਾਲ਼ੇ ਆਸਟ੍ਰੇਲੀਆ
ਦੇ ਦੌਰੇ ਲਈ ਰਵਾਨਾ
ਸ਼ੇਰਪੁਰ, 27 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ, ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲੇ ਸਿੱਖ ਧਰਮ ਦੇ ਪ੍ਰਚਾਰ ਲਈ ਆਸਟ੍ਰੇਲੀਆ ਦੇ ਵਿਦੇਸ਼ੀ ਦੌਰੇ ’ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਨੂੰ ਆਸਟ੍ਰੇਲੀਆ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਚਾਰ ਕਰਨ ਲਈ ਸੱਦਾ ਪੱਤਰ ਭੇਜਿਆ ਗਿਆ ਸੀ।
ਸ਼ੇਰਪੁਰ, 27 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ, ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲੇ ਸਿੱਖ ਧਰਮ ਦੇ ਪ੍ਰਚਾਰ ਲਈ ਆਸਟ੍ਰੇਲੀਆ ਦੇ ਵਿਦੇਸ਼ੀ ਦੌਰੇ ’ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਨੂੰ ਆਸਟ੍ਰੇਲੀਆ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਚਾਰ ਕਰਨ ਲਈ ਸੱਦਾ ਪੱਤਰ ਭੇਜਿਆ ਗਿਆ ਸੀ। ਉਨ੍ਹਾਂ ਨੇ ਦਮਦਮੀ ਟਕਸਾਲ ਦੇ ਨਕਸ਼ੇ ਕਦਮ ’ਤੇ ਚੱਲਦਿਆਂ ਵੱਖ ਵੱਖ ਪਿੰਡਾਂ ਵਿਚ ਬੱਚਿਆਂ ਨੂੰ ਗੁਰਬਾਣੀ ਸੰਥਿਆ, ਨਿੱਤਨੇਮ ਕਰਨ ਲਈ ਪ੍ਰੇਰਣਾ, ਜਪੁਜੀ ਸਾਹਿਬ ਦਾ ਸਟੀਕ ਤਿਆਰ ਕਰਨਾ ਅਤੇ ਗੁਰ ਇਤਿਹਾਸ ਦੀਆਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਸਿੱਖੀ ਪ੍ਰਤੀ ਮਹਾਨ ਸੇਵਾਵਾਂ ਕਰਕੇ ਸਤਿਕਾਰਿਆ ਜਾਂਦਾ ਹੈ। ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਭਾਈਚਾਰੇ ਅੰਦਰ ਵੀ ਉਨ੍ਹਾਂ ਨੂੰ ਤੀਬਰਤਾ ਨਾਲ ਉਡੀਕਿਆ ਜਾ ਰਿਹਾ ਹੈ। ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਵਲੋਂ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।