ਮਨਰੇਗਾ ਮੁਲਾਜ਼ਮਾਂ ਵਲੋਂ ਪੰਚਾਇਤ ਮੰਤਰੀ ਦੀ ਕੋਠੀ ਦਾ ਘਿਰਾਓ 30 ਨੂੰ
ਦਿੜ੍ਹਬਾ ਮੰਡੀ, 27 ਅਕਤੂਬਰ (ਹਰਬੰਸ ਸਿੰਘ ਛਾਜਲੀ)- ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਬਲਾਕ ਦਿੜ੍ਹਬਾ ਦੀ ਇੱਕ ਅਹਿਮ ਮੀਟਿੰਗ ਹੋਈ। ਬਲਾਕ ਪ੍ਰਧਾਨ ਬਿੱਕਰ ਸਿੰਘ ਕਮਾਲਪੁਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਮਨਰੇਗਾ ਬੰਦ ਕਰਕੇ 1 ਜੁਲਾਈ ਤੋਂ ਵਿਕਸਤ ਭਾਰਤ ਜੀ ਰਾਮ ਜੀ ਸਕੀਮ ਪੂਰੇ ਭਾਰਤ ’ਚ ਲਾਗੂ ਕਰ ਦਿੱਤੀ ਹੈ।
ਦਿੜ੍ਹਬਾ ਮੰਡੀ, 27 ਅਕਤੂਬਰ (ਹਰਬੰਸ ਸਿੰਘ ਛਾਜਲੀ)- ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਬਲਾਕ ਦਿੜ੍ਹਬਾ ਦੀ ਇੱਕ ਅਹਿਮ ਮੀਟਿੰਗ ਹੋਈ। ਬਲਾਕ ਪ੍ਰਧਾਨ ਬਿੱਕਰ ਸਿੰਘ ਕਮਾਲਪੁਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਮਨਰੇਗਾ ਬੰਦ ਕਰਕੇ 1 ਜੁਲਾਈ ਤੋਂ ਵਿਕਸਤ ਭਾਰਤ ਜੀ ਰਾਮ ਜੀ ਸਕੀਮ ਪੂਰੇ ਭਾਰਤ ’ਚ ਲਾਗੂ ਕਰ ਦਿੱਤੀ ਹੈ। ਪਰ ਦੂਸਰੇ ਪਾਸੇ ਪੰਜਾਬ ਦੇ ਮਨਰੇਗਾ ਮੁਲਾਜ਼ਮ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਧਰਨੇ ਦੇ 58ਵੇਂ ਦਿਨ 29 ਜੁਲਾਈ ਨੂੰ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਇਹ ਕਹਿ ਕੇ ਸਮਾਪਤ ਕਰਵਾ ਦਿੱਤਾ ਕੇ ਮਨਰੇਗਾ ਮੁਲਾਜ਼ਮਾਂ ਦੀ ਪਿਛਲੀ ਸਾਰੀ ਤਨਖਾਹ 15 ਅਗਸਤ ਤੱਕ ਜਾਰੀ ਕਰ ਦਿੱਤੀ ਜਾਵੇਗੀ। ਆਉਣ ਵਾਲ਼ੇ ਦਿਨਾਂ ਵਿੱਚ ਰੈਗੂਲਰ ਦੀ ਫਾਈਲ ਕੈਬਨਿਟ ਰਾਹੀਂ ਪਾਸ ਕਰਕੇ ਮਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ ਕਰਕੇ ਰੈਗੂਲਰ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ। ਪਰ ਇਸ ਤੋਂ ਬਾਅਦ ਵੀ ਪੰਚਾਇਤੀ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀਆਂ ਕਈ ਮੀਟਿੰਗਾਂ ਹੋਈਆਂ ਪਰ ਸਿਵਾਏ ਭਰੋਸੇ ਤੋਂ ਕੁਝ ਵੀ ਨਹੀਂ ਮਿਲਿਆ। 30 ਅਕਤੂਬਰ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਬਲਾਕ ਸੁਪਰਡੈਂਟ ਕੁਲਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰਮਨਪ੍ਰੀਤ ਕੌਰ, ਰਣਧੀਰ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ।