ਮਲਿਕਾਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਵਰਤੀ ਭਾਸ਼ਾ ਦਾ ਭਾਜਪਾ ਆਗੂਆਂ ਵਲੋਂ ਵਿਰੋਧ- ਜਿੰਦਲ
ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ )- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਇੱਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਅਤੇ ਅਪਸ਼ਬਦ ਭਾਸ਼ਾ ਉੱਤੇ ਸੰਗਰੂਰ ਦੇ ਭਾਜਪਾ ਆਗੂਆਂ ਵਲੋਂ ਡੂੰਘਾ ਰੋਹ ਅਤੇ ਚਿੰਤਾ ਪ੍ਰਗਟ ਕੀਤੀ ਗਈ ਹੈ। ਆਗੂਆਂ ਨੇ ਇਸ ਘਟਨਾ ਨੂੰ ਭਾਰਤੀ ਲੋਕਤੰਤਰ, ਸੰਵਿਧਾਨਕ ਮਰਿਆਦਾ ਅਤੇ ਦੇਸ਼ ਦੇ ਸਰਵਉੱਚ ਅਹੁਦੇ ਦਾ ਨਿਰਾਦਰ ਕਰਾਰ ਦਿੱਤਾ ਹੈ।
ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ )- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਇੱਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਅਤੇ ਅਪਸ਼ਬਦ ਭਾਸ਼ਾ ਉੱਤੇ ਸੰਗਰੂਰ ਦੇ ਭਾਜਪਾ ਆਗੂਆਂ ਵਲੋਂ ਡੂੰਘਾ ਰੋਹ ਅਤੇ ਚਿੰਤਾ ਪ੍ਰਗਟ ਕੀਤੀ ਗਈ ਹੈ। ਆਗੂਆਂ ਨੇ ਇਸ ਘਟਨਾ ਨੂੰ ਭਾਰਤੀ ਲੋਕਤੰਤਰ, ਸੰਵਿਧਾਨਕ ਮਰਿਆਦਾ ਅਤੇ ਦੇਸ਼ ਦੇ ਸਰਵਉੱਚ ਅਹੁਦੇ ਦਾ ਨਿਰਾਦਰ ਕਰਾਰ ਦਿੱਤਾ ਹੈ। ਰਾਜਨੀਤਿਕ ਮਤਭੇਦ ਹੋਣ ਦੇ ਬਾਵਜੂਦ ਦੇਸ਼ ਦੇ ਪ੍ਰਧਾਨ ਮੰਤਰੀ ਜਿਵੇਂ ਸੰਵਿਧਾਨਕ ਅਹੁਦੇ ਉੱਤੇ ਬਿਰਾਜਮਾਨ ਸ਼ਖ਼ਸੀਅਤ ਬਾਰੇ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਅਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨਾ ਕਾਂਗਰਸ ਪਾਰਟੀ ਦੀ ਘਟੀਆ ਰਾਜਨੀਤਿਕ ਸੋਚ ਨੂੰ ਦਰਸਾਉਂਦਾ ਹੈ। ਇਸ ਨਾਲ ਦੇਸ਼ਵਾਸੀਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਮੌਕੇ ਜੋਗੀ ਰਾਮ ਸਾਹਨੀ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਅਮਨਦੀਪ ਸਿੰਘ ਪੂਨੀਆਂ ਸੂਬਾ ਮੀਤ ਪ੍ਰਧਾਨ ਪੰਜਾਬ ਕਿਸਾਨ ਮੋਰਚਾ, ਰੋਮੀ ਗੋਇਲ ਮੰਡਲ ਪ੍ਰਧਾਨ, ਜਤਿੰਦਰ ਮਿੱਤਲ ਮੰਡਲ ਪ੍ਰਧਾਨ, ਭੁਪਿੰਦਰ ਸਿੰਘ ਮੰਡਲ ਪ੍ਰਧਾਨ , ਸਤਪਾਲ ਸਿੰਘ ਮੀਡੀਆ ਇੰਚਾਰਜ, ਅਮ੍ਰਿਤ ਬਰਾੜ, ਪਰਦੀਪ ਗਰਗ ਸੀਨੀਅਰ ਭਾਜਪਾ ਆਗੂ, ਆਵਾ ਸਿੰਘ ਸਹਿ ਦਫ਼ਤਰ ਇੰਚਾਰਜ, ਅਮੀਰ ਸਿੰਘ, ਉਮੇਸ ਅਤੇ ਜਸਵੀਰ ਸਿੰਘ ਮੰਡਲ ਜਨਰਲ ਸਕੱਤਰ ਆਦਿ ਮੌਜੂਦ ਸਨ।