29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਮਲ ਧਾਲੀਵਾਲ ਵਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਦਿੜ੍ਹਬਾ ’ਚ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵਿਸ਼ਾਲ ਰੋਸ ਧਰਨਾ

ਦਿੜ੍ਹਬਾ ਮੰਡੀ, 28 ਅਕਤੂਬਰ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ 16 ਜਥੇਬੰਦੀਆਂ ਦੇ ਸਾਂਝੇ ਮੰਚ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਰੋਸ ਮਾਰਚ ਕੀਤਾ। ਆਗੂਆਂ ਨੇ ਦੱਸਿਆ ਕਿ 26 ਜੁਲਾਈ ਨੂੰ ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਮੰਗਾਂ ਲਾਗੂ ਕਰਨ ਲਈ ਸਹਿਮਤੀ ਬਣੀ ਸੀ, ਪਰ ਸਰਕਾਰ ਨੇ ਵਾਅਦੇ ਪੂਰੇ ਨਹੀਂ ਕੀਤੇ।

Ad Position 21
No active advertisement
ਅਜੀਤ ਡੈਸਕ 29-10-2026
ਦਿੜ੍ਹਬਾ ਮੰਡੀ, 28 ਅਕਤੂਬਰ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ 16 ਜਥੇਬੰਦੀਆਂ ਦੇ ਸਾਂਝੇ ਮੰਚ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਰੋਸ ਮਾਰਚ ਕੀਤਾ। ਆਗੂਆਂ ਨੇ ਦੱਸਿਆ ਕਿ 26 ਜੁਲਾਈ ਨੂੰ ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਮੰਗਾਂ ਲਾਗੂ ਕਰਨ ਲਈ ਸਹਿਮਤੀ ਬਣੀ ਸੀ, ਪਰ ਸਰਕਾਰ ਨੇ ਵਾਅਦੇ ਪੂਰੇ ਨਹੀਂ ਕੀਤੇ। ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦੇ ਬਕਾਏ, ਪੇਅ ਬੈਂਡ, ਪੈਨਸ਼ਨਰਾਂ ਨੂੰ 2.59 ਫੈਕਟਰ ਦਾ ਲਾਭ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ। ਆਗੂਆਂ ਨੇ ਐਲਾਨ ਕੀਤਾ ਕਿ 29 ਅਕਤੂਬਰ ਤੋਂ ਮੁਲਾਜ਼ਮ ਵਰਕ ਟੂ ਰੂਲ ਤਹਿਤ ਕੰਮ ਕਰਨਗੇ। 2 ਤੋਂ 6 ਨਵੰਬਰ ਤੱਕ ਕਨਵੈਨਸ਼ਨਾਂ ਹੋਣਗੀਆਂ ਅਤੇ 10 ਨਵੰਬਰ ਨੂੰ ਸਮੂਹਿਕ ਛੁੱਟੀ ਦੇ ਸੰਘਰਸ਼ ਬਾਰੇ ਫ਼ੈਸਲਾ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਹਾਂਗੀਰ ’ਚ ਮੋਰਚੇ ਦੌਰਾਨ ਸਿਮਰਤ ਖੰਗੂੜਾ ਪੁਲਿਸ ਹਿਰਾਸਤ ’ਚ ਲਏ ਅਗਲੀ ਖ਼ਬਰ ਮਲਿਕਾਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਵਰਤੀ ਭਾਸ਼ਾ ਦਾ ਭਾਜਪਾ ਆਗੂਆਂ ਵਲੋਂ ਵਿਰੋਧ- ਜਿੰਦਲ
Ad Position 24