29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜਹਾਂਗੀਰ ’ਚ ਮੋਰਚੇ ਦੌਰਾਨ ਸਿਮਰਤ ਖੰਗੂੜਾ ਪੁਲਿਸ ਹਿਰਾਸਤ ’ਚ ਲਏ

ਧੂਰੀ, 28 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਦੇ ਨਜ਼ਦੀਕੀ ਪਿੰਡ ਜਹਾਂਗੀਰ ਵਿਖੇ ਸਥਿਤ ਈਥਾਨੋਲ ਫੈਕਟਰੀ ਦੇ ਵਿਰੋਧ ‘ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਧਰਨਾ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ। ਇਸ ਦੌਰਾਨ ਧਰਨੇ ਵਿੱਚ ਸ਼ਮੂਲੀਅਤ ਕਰਨ ਅਤੇ ਇਲਾਕਾ ਨਿਵਾਸੀਆਂ ਦੇ ਹੱਕ ਵਿੱਚ ਡਟਣ ਪਹੁੰਚੀ ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਧਰਮਪਤਨੀ ਸਿਮਰਤ ਕੌਰ ਖੰਗੂੜਾ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਲਿਆ ਗਿਆ।

Ad Position 21
No active advertisement
ਜਹਾਂਗੀਰ ‘ਚ ਮੋਰਚੇ ਦੌਰਾਨ ਸਿਮਰਤ ਖੰਗੂੜਾ ਪੁਲਿਸ ਹਿਰਾਸਤ ਦੌਰਾਨ। ਤਸਵੀਰ-ਲਖਵੀਰ ਸਿੰਘ ਧਾਂਦਰਾ 29-10-2026
ਧੂਰੀ, 28 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਦੇ ਨਜ਼ਦੀਕੀ ਪਿੰਡ ਜਹਾਂਗੀਰ ਵਿਖੇ ਸਥਿਤ ਈਥਾਨੋਲ ਫੈਕਟਰੀ ਦੇ ਵਿਰੋਧ ‘ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਧਰਨਾ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ। ਇਸ ਦੌਰਾਨ ਧਰਨੇ ਵਿੱਚ ਸ਼ਮੂਲੀਅਤ ਕਰਨ ਅਤੇ ਇਲਾਕਾ ਨਿਵਾਸੀਆਂ ਦੇ ਹੱਕ ਵਿੱਚ ਡਟਣ ਪਹੁੰਚੀ ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਧਰਮਪਤਨੀ ਸਿਮਰਤ ਕੌਰ ਖੰਗੂੜਾ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਈਥਾਨੋਲ ਫੈਕਟਰੀ ਤੋਂ ਫੈਲ ਰਹੇ ਪ੍ਰਦੂਸ਼ਣ ਅਤੇ ਇਲਾਕੇ ਦੀ ਵਾਤਾਵਰਣਕ ਸਥਿਤੀ ਨੂੰ ਲੈ ਕੇ ਸਥਾਨਕ ਲੋਕ ਅਤੇ ਵੱਖ-ਵੱਖ ਜਥੇਬੰਦੀਆਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ। ਅੱਜ ਜਿਉਂ ਹੀ ਸਿਮਰਤ ਖੰਗੂੜਾ ਧਰਨਾਕਾਰੀ ਸੰਘਰਸ਼ਸ਼ੀਲ ਲੋਕਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਲਈ ਮੌਕੇ ‘ਤੇ ਪਹੁੰਚੇ, ਤਾਂ ਪੁਲਿਸ ਬਲ ਨੇ ਓਥੇ ਮੌਜੂਦ ਪ੍ਰਦਰਸ਼ਨਕਾਰੀਆਂ ਨੂੰ ਘੇਰ ਲਿਆ। ਮਾਹੌਲ ਤਣਾਅਪੂਰਨ ਹੁੰਦਿਆਂ ਦੇਖ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਿਮਰਤ ਖੰਗੂੜਾ ਸਮੇਤ ਹੋਰਨਾਂ ਨੂੰ ਹਿਰਾਸਤ ‘ਚ ਲੈ ਲਿਆ।
Ad Position 22
No active advertisement
ਪਿਛਲੀ ਖ਼ਬਰ ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਮਾਮਲੇ ’ਚ ਕਿਸਾਨ ਯੂਨੀਅਨ ਵਲੋਂ ਥਾਣਾ ਭਵਾਨੀਗੜ੍ਹ ਅੱਗੇ ਧਰਨਾ ਅਗਲੀ ਖ਼ਬਰ ਕਮਲ ਧਾਲੀਵਾਲ ਵਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਦਿੜ੍ਹਬਾ ’ਚ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵ...
Ad Position 24