29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਬੋਰਡ ਦੀ ਬਹਾਲੀ ਲਈ ਮਹਾਰਾਸ਼ਟਰ ਸਰਕਾਰ ਨਿਆਇਕ ਹੁਕਮਾਂ ਦੀ ਪਾਲਣਾ ਕਰੇ

ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਗੁਰਦੁਆਰਾ ਬੋਰਡ ਦੀ ਬਹਾਲੀ ਸਬੰਧੀ ਉੱਚ ਅਦਾਲਤ, ਖੰਡਪੀਠ ਔਰੰਗਾਬਾਦ ਦੇ ਹੁਕਮਾਂ ਦੀ ਸਮੇਂ-ਸਿਰ ਅਤੇ ਨਿਰਪੱਖ ਪਾਲਣਾ ਯਕੀਨੀ ਬਣਾਈ ਜਾਵੇ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਮੁੱਚੇ ਸਿੱਖ ਪੰਥ ਦਾ ਪਵਿੱਤਰ ਤਖ਼ਤ ਹੈ, ਜਿਸ ਨਾਲ ਦੇਸ਼-ਵਿਦੇਸ਼ ਦੀ ਸੰਗਤ ਦੀ ਡੂੰਘੀ ਆਸਥਾ ਜੁੜੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 29-10-2026
ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਗੁਰਦੁਆਰਾ ਬੋਰਡ ਦੀ ਬਹਾਲੀ ਸਬੰਧੀ ਉੱਚ ਅਦਾਲਤ, ਖੰਡਪੀਠ ਔਰੰਗਾਬਾਦ ਦੇ ਹੁਕਮਾਂ ਦੀ ਸਮੇਂ-ਸਿਰ ਅਤੇ ਨਿਰਪੱਖ ਪਾਲਣਾ ਯਕੀਨੀ ਬਣਾਈ ਜਾਵੇ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਮੁੱਚੇ ਸਿੱਖ ਪੰਥ ਦਾ ਪਵਿੱਤਰ ਤਖ਼ਤ ਹੈ, ਜਿਸ ਨਾਲ ਦੇਸ਼-ਵਿਦੇਸ਼ ਦੀ ਸੰਗਤ ਦੀ ਡੂੰਘੀ ਆਸਥਾ ਜੁੜੀ ਹੋਈ ਹੈ। ਗੁਰਦੁਆਰਾ ਬੋਰਡ ਦੀ ਬਹਾਲੀ ਅਤੇ ਨਵੇਂ ਬੋਰਡ ਦੇ ਗਠਨ ਸਬੰਧੀ ਫ਼ੈਸਲੇ ਲੈਂਦਿਆਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ, ਪੰਥਕ ਪਰੰਪਰਾਵਾਂ ਅਤੇ ਸੰਵਿਧਾਨਕ ਅਧਿਕਾਰਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਥੇਦਾਰ ਬਘੌਰਾ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਰਾਜਨੀਤਿਕ ਨਜ਼ਰੀਏ ਦੀ ਬਜਾਏ ਨਿਆਂ, ਪਾਰਦਰਸ਼ਤਾ ਅਤੇ ਆਪਸੀ ਸੰਵਾਦ ਰਾਹੀਂ ਹੱਲ ਕਰੇ ਅਤੇ ਸਬੰਧਿਤ ਧਿਰਾਂ ਅਤੇ ਧਾਰਮਿਕ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਜਲਦ ਨਿਆਂ ਸੰਗਤ ਫੈਸਲਾ ਲਿਆ ਜਾਵੇ, ਤਾਂ ਜੋ ਸਿੱਖ ਸੰਗਤ ਦਾ ਵਿਸ਼ਵਾਸ ਮਜ਼ਬੂਤ ਹੋਵੇ ਅਤੇ ਤਖ਼ਤ ਸਾਹਿਬ ਦੀ ਮਰਿਆਦਾ ਕਾਇਮ ਰਹੇ। 28 ਐਸਐਨਜੀ29 ਜਥੇਦਾਰ ਸੁਖਜੀਤ ਸਿੰਘ ਬਘੌਰਾ।
Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਮੋਰਚੇ ’ਚ ਨੌਜਵਾਨ ਭਾਰਤ ਸਭਾ, ਬਲਾਕ ਲਹਿਰਾ ਦੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਨੇ ਥਾਣੇ ਅੱਗੇ ਧਰਨਾ ਦਿੰਦਿਆਂ ਕੀਤਾ ਘਿਰਾਓ
Ad Position 24