ਝੋਟਾ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ
ਭਵਾਨੀਗੜ੍ਹ, 28 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਵਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਅਤੇ ਮਾਨਸਾ ਵਿਖੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਅੰਦੋਲਨ ਦੀ ਚੜ੍ਹਦੀ ਕਲਾ ਵਾਸਤੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਵਿਖੇ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀ.
ਭਵਾਨੀਗੜ੍ਹ, 28 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਵਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਅਤੇ ਮਾਨਸਾ ਵਿਖੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਅੰਦੋਲਨ ਦੀ ਚੜ੍ਹਦੀ ਕਲਾ ਵਾਸਤੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਵਿਖੇ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਮਾੜੀ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵਲੋਂ ਨੌਜਵਾਨਾਂ ਦੀਆਂ ਲਾਸ਼ਾਂ ਚੁੱਕ ਕੇ ਜ਼ਬਰਦਸਤੀ ਸਸਕਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਸਮੇਤ ਹੋਰਨਾਂ ਮਾਮਲਿਆਂ ਵਿੱਚ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮੌਕੇ ਗੁਰਵਿੰਦਰ ਸਿੰਘ ਭੜੋ, ਮਾਸਟਰ ਜੋਗਿੰਦਰ ਸਿੰਘ, ਗੁਰਤੇਜ ਸਿੰਘ ਬਹਿਲਾ, ਸਾਬਕਾ ਐਮ.ਸੀ. ਕ੍ਰਿਸ਼ਨ ਸਿੰਘ ਭਵਾਨੀਗੜ੍ਹ, ਗ੍ਰੰਥੀ ਸਿੰਘ ਸਤਿੰਦਰ ਸਿੰਘ, ਦਰਸ਼ਨ ਸਿੰਘ, ਅਮਨਿੰਦਰ ਸਿੰਘ ਭੱਟੀਵਾਲ, ਇੰਦਰਜੀਤ ਸਿੰਘ ਅਤੇ ਮਨਦੀਪ ਸਿੰਘ ਹਾਜ਼ਰ ਸਨ।