30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਐਸ.ਡੀ.ਐਮ. ਦਾ ਪਿੰਡਾਂ ’ਚ ਦੌਰਾ

ਮਲੇਰਕੋਟਲਾ, 29 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਐਸ. ਡੀ.

Ad Position 21
No active advertisement
ਅਜੀਤ ਡੈਸਕ 30-10-2026
ਮਲੇਰਕੋਟਲਾ, 29 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਐਸ.ਡੀ.ਐਮ. ਮਲੇਰਕੋਟਲਾ ਕਨੂ ਗਰਗ ਵਲੋਂ ਪਿੰਡ ਨੌਧਰਾਣੀ ਅਤੇ ਰਟੋਲਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕਲੱਸਟਰ ਤੇ ਨੋਡਲ ਅਫ਼ਸਰ ਵੀ ਮੌਜੂਦ ਸਨ। ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਕਨੂ ਗਰਗ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ, ਧਰਤੀ ਦੀ ਉਪਜਾਊ ਸ਼ਕਤੀ ਅਤੇ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿਚ ਯੋਗਦਾਨ ਪਾਉਣ। ਡੀ.ਐਸ.ਪੀ. ਡਾ. ਮਨਵਜੀਤ ਸਿੰਘ ਸਿੱਧੂ ਨੇ ਕਿਹਾ ਕਿ ਪਰਾਲੀ ਸਾੜਨਾ ਰੋਕਣਾ ਸਾਂਝੀ ਜ਼ਿੰਮੇਵਾਰੀ ਹੈ, ਪੁਲਿਸ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ‘ਚ ਜਾਗਰੂਕਤਾ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਚੈੱਕ ਬਾਊਂਸ ਦੇ ਦੋਸ਼ਾਂ ’ਚੋਂ ਔਰਤ ਬਰੀ
Ad Position 24